Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਸਾਹਿਤ

More News

ਰਾਬਤਾ ਮੁਕਾਲਮਾ ਕਾਵਿ ਮੰਚ ਦਾ ਸਾਹਿਤਕ ਸਮਾਗਮ

Updated on Saturday, April 29, 2023 14:09 PM IST

'ਦੀਵੇ ਸੁੱਚੀ ਸੋਚ ਦੇ' ਉਪਰ ਹੋਈ ਵਿਚਾਰ ਚਰਚਾ


ਹਰਦੇਵ ਚੌਹਾਨ
ਚੰਡੀਗੜ੍ਹ, 29 ਅਪ੍ਰੈਲ

ਰਾਬਤਾ ਮੁਕਾਲਮਾ ਕਾਵਿ ਮੰਚ ਅੰਮ੍ਰਿਤਸਰ ਵੱਲੋਂ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਸਤਿੰਦਰ ਸਿੰਘ ਓਠੀ ਰਚਿਤ ਦੋਹਾ ਸੰਗ੍ਰਹਿ 'ਦੀਵੇ ਸੁੱਚੀ ਸੋਚ ਦੇ' ਉਪਰ ਵਿਚਾਰ ਚਰਚਾ ਹੋਈ। ਡਾ. ਹੀਰਾ ਸਿੰਘ ਨੇ ਪੁਸਤਕ ਵਿੱਚ ਸ਼ਾਮਲ ਦੋਹਿਆਂ ਨੂੰ ਵੱਖ, ਵੱਖ ਕੈਟਾਗਰੀਆਂ ਵਿਚ ਵੰਡ ਕੇ ਵੱਖ ਵੱਖ ਵਿਸ਼ਿਆਂ ਦੇ ਪ੍ਰਸੰਗ ਵਿੱਚ ਗੱਲ ਕੀਤੀ। ਪ੍ਰੋ. ਜਗਮੀਤ ਸਿੰਘ ਮੀਤ ਨੇ ਵੱਖ ਵੱਖ ਦੋਹਿਆਂ ਦਾ ਹਵਾਲਾ ਦਿੰਦਿਆਂ ਇਸ ਵਿਧਾ ਦੇ ਮਹੱਤਵ ਉਪਰ ਚਾਨਣਾ ਪਾਇਆ। ਇਕਵਾਕ ਸਿੰਘ ਪੱਟੀ ਨੇ ਗੁਰਬਾਣੀ ਦੇ ਹਵਾਲੇ ਨਾਲ ਪੁਸਤਕ ਵਿੱਚ ਸ਼ਾਮਲ ਦੋਹਿਆਂ ਦੀ ਵਿਆਖਿਆ ਕੀਤੀ। ਸ਼ੁਕਰਗੁਜ਼ਾਰ ਸਿੰਘ ਨੇ ਦੋਹਿਆਂ ਵਿੱਚ ਸ਼ਬਦਾਂ ਦੀ ਸਹੀ ਵਰਤੋਂ ਨਾਲ ਸਿਰਜੇ ਰਿਦਮ ਦੀ ਪ੍ਰਸੰਸਾ ਕੀਤੀ। ਹਰਪਾਲ ਸਿੰਘ ਸੰਧਾਵਾਲੀਆ, ਅਰਤਿੰਦਰ ਸੰਧੂ, ਅਤੇ ਡਾ. ਰਣਜੀਤ ਕੌਰ ਨੇ ਇਸ ਪੁਸਤਕ ਵਿੱਚ ਸ਼ਾਮਲ ਦੋਹਿਆਂ ਵਿਚਲੇ ਗਹਿਰੇ ਅਨੁਭਵ, ਦਾਰਸ਼ਨਿਕਤਾ ਅਤੇ ਕਾਵਿਕਤਾ ਦਾ ਜ਼ਿਕਰ ਕੀਤਾ।
ਪ੍ਰੋ. ਇੰਦਰਜੀਤ ਸਿੰਘ ਅਤੇ ਗੁਰਬਿੰਦਰ ਸਿੰਘ ਭੱਟੀ ਨੇ ਇਸ ਪੁਸਤਕ ਦੀ ਆਮਦ ਦਾ ਸਵਾਗਤ ਕਰਦਿਆਂ ਓਠੀ ਹੁਰਾਂ ਨੂੰ ਵਧਾਈ ਦਿੱਤੀ। ਸਰਬਜੀਤ ਸਿੰਘ ਸੰਧੂ, ਡਾ. ਮੋਹਨ ਬੇਗੋਵਾਲ ਅਤੇ ਡਾ. ਭੁਪਿੰਦਰ ਸਿੰਘ ਫੇਰੂਮਾਨ ਨੇ ਹੋਈ ਵਿਚਾਰ ਚਰਚਾ ਉਪਰ ਟਿੱਪਣੀ ਕੀਤੀ। ਅਖੀਰ ਵਿੱਚ ਕਥਾਕਾਰ ਦੀਪ ਦਵਿੰਦਰ ਨੇ ਸਮਾਗਮ ਨੂੰ ਸਮੇਟਦਿਆਂ ਰਾਬਤਾ ਮੁਕਾਲਮਾ ਕਾਵਿ ਮੰਚ ਨੂੰ ਵਧਾਈ ਵੀ ਦਿੱਤੀ ਅਤੇ ਆਏ ਦੋਸਤਾਂ ਦਾ ਧੰਨਵਾਦ ਵੀ ਕੀਤਾ। ਇਸ ਸਮਾਗਮ ਦਾ ਮੰਚ ਸੰਚਾਲਨ ਸ਼ਾਇਰ ਮਲਵਿੰਦਰ ਨੇ ਬਾਖੂਬੀ ਨਿਭਾਇਆ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਕਲਿਆਣ ਅੰਮ੍ਰਿਤਸਰੀ, ਤਰਲੋਕ ਸਿੰਘ ਹੁੰਦਲ, ਦਲਜੀਤ ਸੋਨਾ, ਜਸਵੰਤ ਧਾਪ, ਹਰਜੀਤ ਸਿੰਘ ਸੰਧੂ, ਬਲਜਿੰਦਰ ਮਾਂਗਟ, ਜਗਤਾਰ ਗਿੱਲ, ਰਣਜੀਤ ਸਿੰਘ, ਤੇਜਿੰਦਰ ਕਲਮੀ, ਰਣਜੀਤ ਕੌਰ ਪੰਨਵਾਂ, ਹਰਸ਼ ਅਮੋਲ ਸਿੰਘ, ਬਲਕਾਰ ਸਿੰਘ ਓਠੀ, ਗੁਰਸ਼ਰਨ ਜੀਤ ਕੌਰ, ਅਮਰਜੀਤ ਕੌਰ, ਰਾਜਖੁਸ਼ਵੰਤ ਸਿੰਘ ਸੰਧੂ, ਬਲਵਿੰਦਰ ਕੌਰ, ਨਿਰਮਲ ਸਿੰਘ ਟਪਿਆਲਾ, ਗੁਰਿੰਦਰ ਕੌਰ, ਜਸਬੀਰ ਕੌਰ, ਪ੍ਰਭਜੀਤ ਕੌਰ, ਜਸਵਿੰਦਰ ਕੌਰ, ਮਨਿੰਦਰ ਸਿੰਘ, ਰਜਿੰਦਰ ਕੌਰ, ਮਨਬੀਰ ਕੌਰ, ਸ਼ਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੇ ਸਾਹਿਤ ਪ੍ਰੇਮੀ ਸ਼ਾਮਲ ਹੋਏ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

X