Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਸਿਹਤ/ਪਰਿਵਾਰ

More News

ਸਿਹਤ ਸੰਸਥਾਵਾਂ ਵਿਖੇ ਦਵਾਈਆਂ ਮਿਲਣਗੀਆਂ ਮੁਫ਼ਤ, ਸਿਵਲ ਹਸਪਤਾਲ ਨੂੰ ਜਾਰੀ ਕੀਤੇ ਨਿਰਦੇਸ਼

Updated on Monday, January 29, 2024 15:14 PM IST

ਫਾਜ਼ਿਲਕਾ 29 ਜਨਵਰੀ, ਦੇਸ਼ ਕਲਿੱਕ ਬਿਓਰੋ

ਸਿਹਤ ਵਿਭਾਗ ਫਾਜ਼ਿਲਕਾ ਵਲੋ ਸਾਰੇ ਸਿਵਲ ਹਸਪਤਾਲ ਵਿਖੇ ਜਰੂਰੀ ਦਵਾਇਆ ਮੁਫ਼ਤ ਮਿਲਣਗੀਆਂ ਅਤੇ ਇਸ ਸੰਬਧੀ ਅਧਿਕਾਰੀਆ ਨੂੰ ਜਰੂਰੀ ਦਵਾਈਆਂ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਲੋਕਾਂ ਨੂੰ ਇਹਨਾਂ ਦੇ ਘਰ ਦੇ ਨਜਦੀਕ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਲੋ ਮਰੀਜਾ ਲਈ ਹਸਪਤਾਲ ਵਿਖੇ ਦਵਾਈਆਂ ਮਿਲਣਗੀਆ ਜਿਸ ਲਈ ਸਾਰੀ ਤਿਆਰੀ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਅਤੇ ਹਸਪਤਾਲ ਵਿਚ ਦਵਾਈਆਂ ਦੀ ਕੋਈ ਕਮੀਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵਲੋ ਹਦਾਇਤਾਂ ਹਸਪਤਾਲ ਮੁਖੀ ਨੂੰ ਭੇਜੀਆਂ ਜਾ ਚੁੱਕੀਆਂ ਹਨ ਕਿ ਜਰੂਰੀ ਦਵਾਈਆਂ ਦਾ ਸਟਾਕ ਹਸਪਤਾਲਾਂ ਵਿਖੇ ਉਪਲਬਧ ਹੋਵੇ, ਇਸ ਲਈ ਸਮੇਂ ਸਿਰ ਆਪਣੀ ਡਿਮਾਂਡ ਭੇਜੀ ਜਾਵੇ ਤਾਂ ਜੋ ਮਰੀਜਾ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਦਵਾਇਆ ਦੀ ਕੋਈ ਕਮੀਂ ਨਹੀਂ ਹੈ, ਲੋੜੀਂਦੀ ਮਾਤਰਾ ਵਿਚ ਦਵਾੲਆ ਉਪਲਬਧ ਹਨ।

ਵੀਡੀਓ

ਹੋਰ
Have something to say? Post your comment
X