Hindi English Saturday, 18 May 2024 🕑
BREAKING
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਸਾਹਿਤ

More News

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

Updated on Sunday, February 04, 2024 17:09 PM IST

ਲੁਧਿਆਣਾਃ 4 ਫ਼ਰਵਰੀ, ਦੇਸ਼ ਕਲਿੱਕ ਬਿਓਰੋ

ਅਮਰੀਕਾ ਵੱਸਦੀ ਪੰਜਾਬੀ ਕਵਿੱਤਰੀ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਦੋ ਕਾਵਿ ਪੁਸਤਕਾਂ ਬੂੰਦ ਬੂੰਦ ਬਰਸਾਤ(ਰੁਬਾਈਆਂ) ਤੇ ਰੂਹਾਨੀ ਰਮਜ਼ਾਂ(ਕਾਵਿ ਸੰਗ੍ਰਹਿ) ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਲੇਖਕਾਂ ਰਘੁਬੀਰ ਸਿੰਘ ਸਿਰਜਣਾ, ਪ੍ਰੋਃ ਗੁਰਭਜਨ ਸਿੰਘ ਗਿੱਲ, ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ, ਪ੍ਰੋਃ ਰਵਿੰਦਰ ਭੱਠਲ, ਤ੍ਰੈਲੋਚਨ ਲੋਚੀ, ਡਾਃ ਸੁਰਜੀਤ ਸਿੰਘ ਭੱਟੀ, ਡਾਃ ਲਖਵਿੰਦਰ ਜੌਹਲ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸਹਿਜਪ੍ਰੀਤ ਸਿੰਘ ਮਾਂਗਟ, ਸੁਖਮਿੰਦਰਪਾਲ ਸਿੰਘ ਗਰੇਵਾਲ ਸਰਪ੍ਰਸਤ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਗੁਰਚਰਨ ਕੌਰ ਕੋਚਰ, ਡਾਃ ਸੰਤੋਖ ਸਿੰਘ ਸੁੱਖੀ, ਕੇ ਸਾਧੂ ਸਿੰਘ ਤੇ ਜਸਮੇਰ ਸਿੰਘ ਢੱਟ ਨੇ ਲੋਕ ਅਰਪਨ ਕੀਤੀਆਂ।
ਇਨ੍ਹਾਂ ਪੁਸਤਕਾਂ ਦੀ ਸਿਰਜਣ ਪ੍ਰਕ੍ਰਿਆ ਬਾਰੇ ਗੱਲ ਕਰਦਿਆਂ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਨੇ ਕਿਹਾ ਕਿ ਪੰਜ ਆਬਾਂ ਦੀ ਜਾਈ ਤੇ ਇੱਕ ਬੂੰਦ ਸਵਾਂਤੀ ਤੇਂ ਮਗਰੋਂ ਇਨ੍ਹਾਂ ਦੋਹਾਂ ਪੁਸਤਕਾਂ ਦੀ ਸਿਰਜਣਾ ਮੇਰੇ ਲਈ ਇਲਹਾਮ ਵਾਂਗ ਹੈ। ਪਰਦੇਸ ਬੈਠਿਆਂ ਆਪਣੇ ਆਪ ਨਾਲ ਗੁਫ਼ਤਗੂ ਕਰਨ ਲਈ ਵੱਧ ਸਮਾਂ ਮਿਲ ਜਾਂਦਾ ਹੈ, ਇਸੇ ਕਰਕੇ ਕਾਵਿ ਚਸ਼ਮੇ ਨਿਰੰਤਰ ਵਹਿਣ ਚ ਪਏ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਪੰਜਾਬੀ ਵਿਦਵਾਨ ਡਾਃ ਸ ਪ ਸਿੰਘ ਨੇ ਮੇਰੀ ਪੁਸਤਕ ਰੂਹਾਨੀ ਰਮਜ਼ਾ ਪੜ੍ਹ ਕੇ ਮੈਨੂੰ ਲਿਖਿਆ ਹੈ ਕਿ ਰੂਹਾਨੀ ਰਮਜ਼ਾਂ ਵਿੱਚ ਕਬਿੱਤ, ਘੋੜੀਆਂ, ਵਾਰਾਂ, ਗੀਤ ਸਰਲ ਸਾਦਾ ਭਾਸ਼ਾ ਵਿੱਚ ਲਬਰੇਜ਼ ਹਨ। ਇਹ ਆਪ ਮੁਹਾਰੇ ਵਗਦੇ ਚਸ਼ਮੇ ਵਾਂਗ ਹਨ।
ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਨੇ ਕਿਹਾ ਕਿ ਸਰੋਦੀ ਕਵਿਤਾ ਦੀ ਅਮੀਰੀ ਸਦਕਾ ਨੈਨੂੰ ਬੀਬੀ ਸੁਰਜੀਤ ਕੌਰ ਦੀ ਕਵਿਤਾ ਬੇਹੱਦ ਚੰਗੀ ਲੱਗਦੀ ਹੈ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪਰਦੇਸੀਂ ਵੱਸਦੇ ਲੇਖਕ ਸਾਡੇ ਲਈ ਅਦਬੀ ਸਫ਼ੀਰ ਹਨ ਜੋ ਵਕਤ ਦੀ ਤੰਗੀ ਦੇ ਬਾਵਜੂਦ ਸ਼ਬਦ ਸੱਭਿਆਚਾਰ ਲਈ ਸਮਾਂ ਖ਼ਰਚਦੇ ਹਨ। ਬੀਬੀ ਸੁਰਜੀਤ ਕੈਰ ਸੈਕਰਾਮੈਂਟੋ ਗੁਰਮਤਿ ਗਿਆਨ ਧਾਰਾ ਦੀ ਧਾਰਨੀ ਹੋਣ ਕਾਰਨ ਸ਼ਬਦਾਂ ਨੂੰ ਸੂਤਰਬੱਧ ਕਰਨਾ ਜਾਣਦੀ ਹੈ, ਇਹ ਹੀ ਉਸ ਦੀ ਸ਼ਕਤੀ ਹੈ।
ਇਸ ਮੌਕੇ, ਪਰਮਜੀਤ ਸਿੰਘ ਮਾਨ, ਕਰਮ ਸਿੰਘ ਜ਼ਖ਼ਮੀ, ਡਾਃ ਨਿਰਮਲ ਜੌੜਾ, ਸੁਰਿੰਦਰ ਸਿੰਘ ਸੁੰਨੜ, ਸੁਰਿੰਦਰਦੀਪ ਕੌਰ, ਦੀਪ ਜਗਦੀਪ ਸਿੰਘ, ਜਸਬੀਰ ਝੱਜ, ਸੱਤ ਪਾਲ ਭੀਖੀ, ਨਰਿੰਦਰ ਕੌਰ ਭੀਖੀ, ਸੁਖਵਿੰਦਰ ਭੀਖੀ, ਬ੍ਰਿਜ ਭੂਸ਼ਨ ਗੋਇਲ, ਅਮਰਜੀਤ ਸ਼ੇਰਪੁਰੀ, ਡਾਃ ਬਲਵਿੰਦਰਜੀਤ ਕੌਰ, ਧਰਮਿੰਦਰ ਸਿੰਘ ਢੀਂਡਸਾ ਸਮੇਤ ਸਿਰਕੱਢ ਲੇਖਕ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

ਪਰਵਾਸੀ ਸ਼ਾਇਰ ਮਹਿੰਦਰ ਪ੍ਰਤਾਪ ਦਾ ਰੂਬਰੂ ਤੇ ਸਨਮਾਨ

: ਪਰਵਾਸੀ ਸ਼ਾਇਰ ਮਹਿੰਦਰ ਪ੍ਰਤਾਪ ਦਾ ਰੂਬਰੂ ਤੇ ਸਨਮਾਨ

X