Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਸਿਹਤ/ਪਰਿਵਾਰ

More News

ਮੋਹਾਲੀ: ਜ਼ਿਲ੍ਹੇ ਭਰ ’ਚ ਬੱਚਿਆਂ ਨੂੰ ਖਵਾਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ

Updated on Monday, February 05, 2024 15:03 PM IST


ਪੇਟ ਕੀੜੇ ਖ਼ਾਤਮਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਮੋਹਾਲੀ, 5 ਫ਼ਰਵਰੀ, ਦੇਸ਼ ਕਲਿੱਕ ਬਿਓਰੋ

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ’ਚ ਮਨਾਏ ਗਏ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ ਅੱਜ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਰਹੀ ਅਤੇ ਜਿਹੜੇ ਬੱਚੇ ਅੱਜ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਵਾਸਤੇ 12 ਫ਼ਰਵਰੀ ਨੂੰ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਨੇੜਲੀ ਸਿਹਤ ਸੰਸਥਾ ਵਿਚ ਕਿਸੇ ਵੀ ਦਿਨ ਜਾ ਕੇ ਬੱਚਿਆਂ ਨੂੰ ਗੋਲੀ ਖਵਾਈ ਜਾ ਸਕਦੀ ਹੈ।
ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪੋ-ਅਪਣੇ ਖੇਤਰਾਂ ਵਿਚ ਪੈਂਦੇ ਸਕੂਲਾਂ ਵਿਚ ਜਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਦੀ ਅਹਿਮੀਅਤ ਬਾਰੇ ਦਸਿਆ। ਸਿਹਤ ਕਾਮਿਆਂ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਕੇਂਦਰਾਂ ਆਦਿ ਵਿਚ ਜਾ ਕੇ ਬੱਚਿਆਂ ਨੂੰ ਇਹ ਗੋਲੀਆਂ ਖਾਣ ਲਈ ਦਿਤੀਆਂ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਬੱਚੇ ਦੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੁੰਦੇ ਹਨ। ਪੇਟ ਦੇ ਕੀੜੇ ਪੈਦਾ ਹੋਣ ਨਾਲ ਬੱਚਿਆਂ ਅੰਦਰ ਖ਼ੂਨ ਦੀ ਕਮੀ ਹੋ ਜਾਂਦੀ ਹੈ ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਇਸ ਲਈ ਪੇਟ ਦੇ ਕੀੜਿਆਂ ਤੋਂ ਨਿਜਾਤ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ 1 ਤੋਂ 19 ਸਾਲ ਤਕ ਦੇ ਬੱਚਿਆਂ ਨੂੰ ਇਹ ਗੋਲੀ ਜ਼ਰੂਰ ਖਾਣੀ ਚਾਹੀਦੀ ਹੈ। ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਡਾ. ਡੋਗਰਾ ਨੇ ਕਿਹਾ ਕਿ ਪੇਟ ਦੇ ਕੀੜੇ ਮਾਰਨ ਦੇ ਨਾਲ ਨਾਲ ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਵੀ ਸਾਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹ੍ਹਾਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਬੱਚਿਆਂ ਨੂੰ ਨਹੁੰ ਸਾਫ਼Êਅਤੇ ਛੋਟੇ ਰੱਖਣ, ਹਮੇਸ਼ਾ ਸਾਫ਼Êਪਾਣੀ ਪੀਣ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖਣ, ਅਪਣੇ ਹੱਥ ਸਾਬਣ ਨਾਲ ਧੋਣ ਲਈ ਪ੍ਰੇਰਿਆ।

ਵੀਡੀਓ

ਹੋਰ
Have something to say? Post your comment
X