Hindi English Friday, 17 May 2024 🕑

ਚੰਡੀਗੜ੍ਹ

More News

ਨਵ-ਨਿਯੁਕਤ ਸਿਵਲ ਸਰਜਨ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

Updated on Tuesday, March 19, 2024 16:28 PM IST

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੀ ਬਿਹਤਰੀ ਲਈ ਉਨ੍ਹਾਂ ਦੇ ਸੁਝਾਅ ਵੀ ਲਏ। ਡਾ. ਦਵਿੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ, ਆਈ.ਸੀ.ਯੂ, ਆਪਰੇਸ਼ਨ ਥਿਏਟਰ, ਵੱਖ-ਵੱਖ ਓ.ਪੀ.ਡੀ. ਕਮਰਿਆਂ, ਲੈਬ ਵਿਚ ਫੇਰੀ ਪਾਈ। ਉਨ੍ਹਾਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਇਸੇ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਮਿਲਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਾਵੇਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਹਨ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਓ.ਪੀ.ਡੀ. ਜਾਂ ਐਮਰਜੈਂਸੀ ਮਰੀਜ਼ ਜਾਂ ਉਸ ਦੇ ਤੀਮਾਰਦਾਰ ਕੋਲੋਂ ਬਾਹਰੋਂ ਦਵਾਈ ਨਾ ਮੰਗਵਾਈ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ, ਡਾ. ਵਿਜੇ ਭਗਤ, ਡਾ. ਪਰਮਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

X