Hindi English Friday, 17 May 2024 🕑
BREAKING
ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸਿਹਤ/ਪਰਿਵਾਰ

More News

ਟੀਬੀ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜਰੂਰੀ: ਡਾ. ਕਿਰਪਾਲ ਸਿੰਘ

Updated on Sunday, March 24, 2024 20:25 PM IST

 
ਜ਼ਿਲ੍ਹਾ ਹਸਪਤਾਲ ਵਿਖੇ ਵਿਸ਼ਵ ਤਪਦਿਕ ਦਿਵਸ ਮਨਾਇਆ
 
ਦਲਜੀਤ ਕੌਰ 
 
ਸੰਗਰੂਰ, 24 ਮਾਰਚ, 2024: ਡਾਇਰੈਕਟਰ  ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ.ਕਿਰਪਾਲ ਸਿੰਘ   ਦੀ ਅਗਵਾਈ ਵਿੱਚ ਜਿਲਾ ਹਸਪਤਾਲ ਸੰਗਰੂਰ ਵਿਖੇ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਸਾਲ 2025 ਦੇ ਅੰਤ ਤੱਕ ਭਾਰਤ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿਥਿਆ ਗਿਆ ਅਤੇ ਹਰ ਕਿਸਮ ਦੀ ਟੀਬੀ ਦਾ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਟੀਬੀ ਦੇ ਹਰੇਕ ਮਰੀਜ਼ ਨੂੰ ਇਲਾਜ ਦੌਰਾਨ ਨਿਕਸ਼ੇ ਪੋਸ਼ਣ ਯੋਜਨਾ ਅਧੀਨ ਪੌਸ਼ਟਿਕ ਖੁਰਾਕ  ਵੀ ਦਿੱਤੀ ਜਾਂਦੀ ਹੈ। 
 
ਇਸ ਮੌਕੇ ਡਾ. ਰਾਹੁਲ ਗੁਪਤਾ ਨੇ ਦੱਸਿਆ ਕਿ ਟੀਬੀ ਲਾਗ ਦੀ ਬਿਮਾਰੀ ਹੈ ਅਤੇ ਇਸ ਦਾ ਬੈਕਟੀਰੀਆ ਸਾਹ ਰਾਹੀ ਫੈਲਦਾ ਹੈ ਅਤੇ ਫੇਫੜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਬੈਕਟੀਰੀਆ ਦੇ ਕਣ ਛਿਕਣ ਜਾਂ ਖੰਘ ਰਾਹੀਂ ਫੈਲਦੇ ਹਨ। ਛਾਤੀ ਰੋਗਾਂ ਦੇ ਮਾਹਿਰ ਡਾ. ਨੈਨਸੀ ਗਰਗ ਨੇ ਦੱਸਿਆ ਕਿ ਦੋ ਹਫਤੇ ਤੋਂ ਜਿਆਦਾ ਖਾਂਸੀ, ਮਿੰਨਾ ਮਿੰਨਾ ਬੁਖਾਰ ,ਰਾਤ ਨੂੰ ਤਰੇਲੀਆਂ ਆਉਣੀਆਂ, ਵਜਨ ਘੱਟ ਹੋ ਜਾਣਾ ਅਤੇ ਭੁੱਖ ਨਾ ਲੱਗਣਾ ਟੀਬੀ ਦੇ ਮੁੱਖ ਲੱਛਣ ਹਨ।ਅਜਿਹੇ ਲੱਛਣ ਆਉਣ ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾਂਚ ਕਰਵਾਉਣੀ ਚਾਹੀਦੀ।‌ਜਾਗਰੂਕਤਾ ਕੈਂਪ ਦੌਰਾਨ ਡਾ. ਗੁਨਤਾਸ ਕੌਰ ਨੇ ਟੀਬੀ ਤੋਂ ਬਚਾਅ ਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਘ ਜਾਂ ਛਿੱਕ ਤੋਂ ਪਹਿਲਾਂ ਮੂੰਹ ਨੱਕ ਨੂੰ ਢੱਕ ਕੇ ਰੱਖੋ, ਵਾਰ ਵਾਰ ਹੱਥ ਧੋਵੋ ਅਤੇ ਖੁੱਲੇ ਥਾਂ ਤੇ ਨਾ ਥਕੋ। 
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਵਿਕਾਸ ਧੀਰ ,  ਡਾ. ਕਰਮਦੀਪ ਕਾਹਲ, ਜਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ, ਅਨਿਲ ਕੁਮਾਰ, ਵਿਸ਼ਾਲਦੀਪ ਸ਼ਰਮਾ, ਪਰਮਿੰਦਰ ਸਿੰਘ, ਅਮਿਤ ਸ਼ਰਮਾ, ਹਰਜਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਪ੍ਰੀਤ ਵਾਲੀਆ, ਅਵਨੀਤ ਕੌਰ, ਹਰਪਾਲ ਕੌਰ ਅਤੇ ਆਮ ਲੋਕ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
X