Hindi English Friday, 03 May 2024 🕑
BREAKING
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਪ੍ਰਵਾਸੀ ਪੰਜਾਬੀ

More News

ਇਟਲੀ ‘ਚ ਪੰਜਾਬੀ ਵਿਅਕਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ

Updated on Wednesday, April 17, 2024 11:14 AM IST

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਇਟਲੀ ਦੇ ਬਰੇਸ਼ੀਆ ਸ਼ਹਿਰ ਵਿੱਚ ਇੱਕ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸਤਪਾਲ ਸਿੰਘ (55) ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਪਿੰਡ ਟਾਹਲੀ ਦਾ ਵਸਨੀਕ ਸੀ। ਮ੍ਰਿਤਕ ਦੀ ਪਤਨੀ ਅਤੇ ਦੋ ਪੁੱਤਰ ਹਨ।
ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ। ਮ੍ਰਿਤਕ ਆਪਣੇ ਘਰ ਮੌਜੂਦ ਸੀ। ਫਿਰ ਉਸਦਾ ਇੱਕ ਜਾਣਕਾਰ, ਇਟਲੀ ਦਾ ਸਾਬਕਾ ਪੁਲਿਸ ਕਰਮਚਾਰੀ ਯੂਸੇਪ ਵੇਲੇਟੀ, ਉਸਦੇ ਘਰ ਆਇਆ। ਇਸ ਦੌਰਾਨ ਦੋਵਾਂ 'ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਉਸ ਨੇ ਸਤਪਾਲ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ।
ਉਸੇ ਸਮੇਂ ਉਸ ਨੇ ਘਰ ਦੇ ਬਾਹਰ ਜਾ ਕੇ ਖੁਦ ਨੂੰ ਗੋਲੀ ਮਾਰ ਲਈ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਸਤਪਾਲ ਸਿੰਘ ਕਾਫੀ ਸਮੇਂ ਤੋਂ ਇਟਲੀ ਰਹਿ ਰਿਹਾ ਸੀ। ਇਸ ਕਾਰਨ ਪਰਿਵਾਰ ਅਤੇ ਪਿੰਡ ਵਾਸੀ ਬੇਹੱਦ ਦੁਖੀ ਹਨ। ਇਟਲੀ ਵਿਚ ਪੰਜਾਬ ਅਤੇ ਉੱਤਰੀ ਭਾਰਤ ਤੋਂ ਵੱਡੀ ਗਿਣਤੀ ਵਿਚ ਲੋਕ ਰਹਿੰਦੇ ਹਨ। ਇਸ ਦੇ ਨਾਲ ਹੀ ਇਸ ਸਾਲ ਜਨਵਰੀ ਤੋਂ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।

ਵੀਡੀਓ

ਹੋਰ
Have something to say? Post your comment
X