Hindi English Friday, 17 May 2024 🕑

ਸਿੱਖਿਆ/ਤਕਨਾਲੋਜੀ

More News

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

Updated on Friday, April 19, 2024 13:13 PM IST

 
103 ਵਿਦਿਆਰਥੀਆਂ ਵਿੱਚੋਂ 96 ਦੀ ਆਈ ਫਸਟ ਡਵੀਜ਼ਨ
 
ਪਟਿਆਲਾ: 19 ਅਪਰੈਲ, ਦੇਸ਼ ਕਲਿੱਕ ਬਿਓਰੋ
 
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਦਾ ਨਤੀਜਾ ਸੌ ਫੀਸਦੀ ਰਿਹਾ । ਦਸਵੀਂ ਜਮਾਤ ਦੇ 103 ਵਿਦਿਆਰਥੀਆਂ ਵਿੱਚੋਂ 96 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਇਲਾਕੇ ਵਿੱਚ ਰੌਸ਼ਨ ਕਰ ਦਿੱਤਾ । ਸਕੂਲ ਮੁਖੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਅਤੇ ਸਮੂਹ ਅਧਿਆਪਕਾਂ ਵਲੋਂ ਕੀਤੀ ਮਿਹਨਤ ਦੀ ਪ੍ਰਸੰਸਾ ਕੀਤੀ । ਸਕੂਲ ਦੇ ਮੈਥ ਅਧਿਆਪਕ ਨਵਨੀਤ ਸਿੰਘ ਢਿੱਲੋਂ ਨੇ ਦੱਸਿਆ ਕਿ 103 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਅਤੇ 19 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ । ਉਨ੍ਹਾਂ ਦੱਸਿਆ ਕਿ ਸਮੂਹ ਵਿਦਿਆਰਥੀ ਸਮੂਹ ਵਿਸ਼ਿਆਂ ਵਿੱਚੋਂ ਪਾਸ ਹੋਏ ਹਨ ਅਤੇ ਕਿਸੇ ਵਿਦਿਆਰਥੀ ਦੀ ਕੋਈ ਵੀ ਰੀਅਪੀਅਰ ਨਹੀਂ ਆਈ ਹੈ । ਇਸ ਮੌਕੇ ਕੇਸ਼ਵ ਕੁਮਾਰ, ਮਨਦੀਪ ਸਿੰਘ, ਅੰਜੂ ਸ਼ਰਮਾ, ਮੋਨਿਕਾ ਸਿੰਗਲਾ, ਗਗਨਦੀਪ ਸਿੰਘ, ਬਲਜਿੰਦਰ ਸਿੰਘ, ਨੈਨਸੀ, ਰੁਪਿੰਦਰ ਕੌਰ, ਜਤਿੰਦਰ ਸਿੰਘ, ਰਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕਿਰਨਦੀਪ ਕੌਰ, ਸੁਖਜਿੰਦਰ ਸਿੰਘ, ਸੋਨੀਆ ਲੁਥਰਾ, ਕਿਰਨਜੀਤ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ, ਕੁਲਵਿੰਦਰ ਕੌਰ, ਪ੍ਰੀਤਇੰਦਰ ਸਿੰਘ, ਵੀਰਪਾਲ ਕੌਰ ਆਦਿ ਹਾਜ਼ਰ ਸਨ ।

ਵੀਡੀਓ

ਹੋਰ
Have something to say? Post your comment
ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

X