Hindi English Friday, 03 May 2024 🕑
BREAKING
ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਪੰਜਾਬ

More News

ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

Updated on Friday, April 19, 2024 17:36 PM IST

ਪਟਿਆਲਾ ’ਚ ਸ਼ਹਿਰੀ ਵਰਕਰਾਂ ਨਾਲ ਹੋਏ ਰੂਬਰੂ

ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ

ਪਟਿਆਲਾ: 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ

 ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ।
ਐਨ.ਕੇ. ਸ਼ਰਮਾ ਨੇ ਅੱਜ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਰੂਬਰੂ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ। ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸ ਦੇ ਬਾਵਜੂਦ ਪਿਛਲੇ ਵੀਹ ਸਾਲਾਂ ਵਿੱਚ ਪਟਿਆਲਾ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਸ਼ਰਮਾ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਅੱਜ ਉਹ ਉਸੇ ਕਾਂਗਰਸ ਵਿਰੁੱਧ ਪ੍ਰਚਾਰ ਕਰਕੇ ਭਾਜਪਾ ਲਈ ਵੋਟ ਮੰਗ ਰਹੇ ਹਨ। ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਪਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ। ਪ੍ਰਨੀਤ ਕੌਰ ਜਿੱਥੇ ਵੀ ਜਾਂਦੀ ਹਨ, ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ।
ਐਨ.ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਜਥੇਦਾਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੀ ਵਿਰੋਧੀਆਂ ਨਾਲੋਂ ਵੱਧ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਟਿਆਲਾ ਦੀ ਜਨਤਾ ਨੇ ਦਲਬਦਲੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਦੇ ਵਰਕਰਾਂ ਨੇ ਸਿਰਫ ਆਪਣੀ ਗੱਲ ਜਨਤਾ ਤੱਕ ਪਹੁੰਚਾਉਣੀ ਹੈ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਲਖਵੀਰ ਸਿੰਘ ਲੋਟ, ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸੁਖਵਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਬੱਬੂ, ਜਸਵੰਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ ਸੋਢੀ, ਸ਼ੱਕੂ ਗਰੋਵਰ, ਨਰਿੰਦਰ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

: ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

X