Hindi English Friday, 17 May 2024 🕑

ਸਿਹਤ/ਪਰਿਵਾਰ

More News

ਪਿੰਡ ਸਿੰਘਪੁਰਾ ’ਚ ਕੱਢੀ ਮਲੇਰੀਆ ਜਾਗਰੂਕਤਾ ਰੈਲੀ

Updated on Thursday, April 25, 2024 13:17 PM IST

ਬੂਥਗੜ੍ਹ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋ 

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਸਿੰਘਪੁਰਾ ਵਿਖੇ ਸਿਹਤ ਕਾਮਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਹੈਲਥ ਸੁਪਰਵਾਇਜ਼ਰ ਗੁਰਤੇਜ ਸਿੰਘ ਅਤੇ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਦਸਿਆ ਕਿ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ, ਜਿਸ ਤਹਿਤ ਲੋਕਾਂ ਨੂੰ ਮਲੇਰੀਆ ਬੁਖ਼ਾਰ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਓ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰੋ।
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਰੈਲੀ ਵਿਚ ਪਿ੍ਰੰਸੀਪਲ ਰਮਨਦੀਪ ਕੌਰ, ਸਿਹਤ ਵਰਕਰ ਜਸਪਾਲ ਸਿੰਘ, ਨਵਨੀਤ ਕੌਰ, ਹਰਪ੍ਰੀਤ ਕੌਰ, ਦਵਿੰਦਰ ਕੌਰ ਅਤੇ ਪਰਮਜੀਤ ਕੌਰ ਤੇ ਆਸ਼ਾ ਵਰਕਰ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
X