Hindi English Tuesday, 07 May 2024 🕑
BREAKING
ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024 ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਪੰਜਾਬ

More News

ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

Updated on Friday, April 26, 2024 17:39 PM IST

 
ਟੀਕਾਕਰਨ ਤੋਂ ਵਾਂਝੇ ਬੱਚੇ ਤੇ ਗਰਭਵਤੀ ਔਰਤਾਂ ਟੀਕਾਕਰਨ ਜ਼ਰੂਰ ਕਰਾਉਣਃ ਡਾ. ਨਵਜੋਤਪਾਲ ਸਿੰਘ ਭੁੱਲਰ
 
ਦਲਜੀਤ ਕੌਰ 
 
ਤਪਾ, 26 ਅਪ੍ਰੈਲ, 2024: ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵਿਸ਼ਵ ਟੀਕਾਕਰਨ ਹਫਤੇ ਨੂੰ ਸਮਰਪਿਤ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਟੀਕਾਕਰਨ ਵਿਸ਼ੇ ‘ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
 
ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਕਿਹਾ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀਂ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆ ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ‘ਤੇ ਵਿਸ਼ੇਸ਼ ਕੈਪਾਂ ਰਾਹੀ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਹਫਤਾ ਮਨਾਉਣ ਦਾ ਮੁੱਖ ਮੰਤਵ ਟੀਕਾਕਰਨ ਨਾਲ ਰੋਕੀਆ ਜਾ ਸਕਣ ਵਾਲੀਆ ਬੀਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਟੀਕਾਕਰਨ ਦੀ ਪ੍ਰਗਤੀ ਨੂੰ ਵਧਾਇਆ ਜਾ ਸਕੇ। ਇਸੇ ਹੀ ਮਕਸਦ ਨੂੰ ਲੈ ਕੇ ਅੱਜ ਵਿਦਿਆਰਥਣਾਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਤਹਿਤ ਟੀ.ਬੀ.,ਪੀਲੀਆ, ਨਿਮੋਨੀਆ, ਗੱਲ ਘੋਟੂ, ਟੈਟਨੇਸ, ਮੀਜਲ, ਰੁਬੇਲਾ, ਕਾਲੀ ਖਾਸ਼ੀ ਆਦਿ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਬੱਚਿਆ ਦਾ ਟੀਕਾਕਰਨ ਕੀਤਾ ਜਾਂਦਾ ਹੈ ਜੋ ਕਿ ਬਿਲਕੁਲ ਮੁਫਤ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਹਫ਼ਤੇ ਦੌਰਾਨ ਕਿਸੇ ਵੀ ਕਾਰਨ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਆਪਣਾ ਟੀਕਾਕਰਨ ਜ਼ਰੂਰ ਕਰਾਉਣਾ ਚਾਹੀਦਾ ਹੈ।
 
 
ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਹਫਤੇ ਦੌਰਾਨ ਸਕੂਲਾਂ ਪਿੰਡਾਂ ਆਦਿ ਵਿੱਚ ਟੀਕਾਕਰਨ ਪ੍ਰਤੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵ ਸ਼ਹਿਰੀ ਖੇਤਰ ਵਿਸ਼ੇਸ਼ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਵਾ ਡਾ. ਤਨੂੰ ਸਿੰਗਲਾ, ਐੱਲ.ਐੱਚ.ਵੀ. ਜਸਪਾਲ ਕੌਰ, ਮੰਗਤ ਰਾਮ, ਬਲਕਾਰ ਸਿੰਘ  ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ

: ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ

ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ

: ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ

ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ

: ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ

ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ

: ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ

ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ

: ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

: ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

: ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

: ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

X