Hindi English Tuesday, 14 May 2024 🕑
BREAKING
PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ ਸੁਪਰੀਮ ਕੋਰਟ ਨੇ ਪਤੰਜਲੀ ਵਿਗਿਆਪਨ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ 14 ਮਈ ਦਾ ਇਤਿਹਾਸ

ਪੰਜਾਬ

More News

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

Updated on Sunday, April 28, 2024 19:25 PM IST

ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ,  ਭਗਵੰਤ ਮਾਨ ਨਜ਼ਰ ਆਏ ਆਪਣੇ ਪੁਰਾਣੇ ਅੰਦਾਜ਼ 'ਚ, 

ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਅਗਲੀ ਸਰਕਾਰ ਨਹੀਂ ਬਣੇਗੀ, ਅਸੀਂ ਤੈਅ ਕਰਾਂਗੇ ਕਿ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਬਣੇਗੀ - ਮਾਨ

ਅਕਾਲੀ, ਭਾਜਪਾ ਤੇ ਕਾਂਗਰਸ ਨੂੰ ਲੋਕ ਸਭਾ ਲਈ ਨਹੀਂ ਮਿਲ ਰਹੇ 13 ਉਮੀਦਵਾਰ– ਭਗਵੰਤ ਮਾਨ

ਸਾਡੀ ਸਰਕਾਰ ਨੇ ਹਰ ਖੇਤਰ ਵਿੱਚ ਰਿਕਾਰਡ ਤੋੜ ਕਮਾਈ ਕੀਤੀ ਹੈ, ਇਸੇ ਲਈ ਪੰਜਾਬ ਵਿੱਚ ਐਨੇ ਕੰਮ ਹੋ ਰਹੇ ਹਨ - ਮੀਤ ਹੇਅਰ

ਇਹ ਪੰਜਾਬ ਦੀ ਪਹਿਲੀ ‘ਆਪ’ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਵੱਧ ਕੰਮ ਕੀਤੇ ਹਨ - ਮੀਤ ਹੇਅਰ

ਬਰਨਾਲਾ/ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾਂ ਰਹੇਗੀ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਸੰਗਰੂਰ ਦੀ ਬਹੁਤ ਚਿੰਤਾ ਹੈ। ਉਹ ਮੈਨੂੰ ਹਮੇਸ਼ਾ ਸੰਗਰੂਰ ਬਾਰੇ ਹੀ ਪੁੱਛਦੇ ਰਹਿੰਦੇ ਹਨ।

ਪਿਛਲੀ ਵਾਰ ਜਦੋਂ ਮੈਂ ਉਨ੍ਹਾਂ ਨੂੰ ਜੇਲ੍ਹ ਵਿਚ ਮਿਲਣ ਗਿਆ ਸੀ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਗਰੂਰ ਬਾਰੇ ਹੀ ਪੁੱਛਿਆ। ਮੈਂ ਉਨ੍ਹਾਂ ਨੂੰ ਕਿਹਾ ਕਿ ਅਗਲੀ ਵਾਰ ਜਦੋਂ ਮੈਂ ਉਨ੍ਹਾਂ ਨੂੰ ਮਿਲਣ ਆਵਾਂਗਾ ਤਾਂ ਮੈਂ ਉਨ੍ਹਾਂ ਨੂੰ ਸੰਗਰੂਰ ਦੀ ਅਸਲ ਸਥਿਤੀ ਦੱਸਾਂਗਾ ਅਤੇ ਅੱਜ ਇੱਥੇ ਲੋਕਾਂ ਦੇ ਉਤਸ਼ਾਹ ਨੂੰ ਦੇਖ ਕੇ ਸਪੱਸ਼ਟ ਹੋ ਗਿਆ ਹੈ ਕਿ ਅਸੀਂ ਸੰਗਰੂਰ ਤੋਂ ਵੱਡੇ ਫ਼ਰਕ ਨਾਲ ਜਿੱਤ ਰਹੇ ਹਾਂ। ਹੁਣ ਮੈਂ ਉਨ੍ਹਾਂ ਨੂੰ ਸੰਗਰੂਰ ਵਿਖੇ ਜਿੱਤ ਦੀ ਖ਼ਬਰ ਭਰੋਸੇ ਨਾਲ ਦੱਸ ਸਕਦਾ ਹਾਂ। ਉਨ੍ਹਾਂ ਕਿਹਾ ਕਿ ਅੱਜ ਹੀ ਇਤਫ਼ਾਕ ਨਾਲ ਮੇਰਾ ਉਨ੍ਹਾਂ ਨੂੰ ਮਿਲਣ ਦਾ ਪ੍ਰੋਗਰਾਮ 30 ਤਰੀਕ ਨੂੰ ਤੈਅ ਹੋਇਆ ਹੈ।

ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ 'ਤੇ ਵੀ ਹਮਲਾ ਬੋਲਿਆ।  ਉਨ੍ਹਾਂ ਕਿਹਾ ਕਿ ਤਿੰਨੇ ਪਾਰਟੀਆਂ ਲੋਕ ਸਭਾ ਲਈ 13 ਉਮੀਦਵਾਰ ਵੀ ਨਹੀਂ ਲੱਭ ਸਕੀਆਂ । ਉਨ੍ਹਾਂ ਦੇ ਆਗੂ ਚੋਣ ਲੜਨ ਤੋਂ ਇਨਕਾਰ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ ਅਤੇ ਉਨ੍ਹਾਂ ਦੀ ਮੌਜੂਦਾ ਹਾਲਾਤ ਉਨ੍ਹਾਂ ਦੀਆਂ ਕਰਤੂਤਾਂ ਕਾਰਨ ਹੀ ਪੈਦਾ ਹੋਈਆਂ ਹਨ। 

ਉਨ੍ਹਾਂ ਕਿਹਾ ਕਿ ਪਿਛਲੇ ਦੋ ਗੇੜ 'ਚ ਦੇਸ਼ 'ਚ ਕਰੀਬ 190 ਸੀਟਾਂ 'ਤੇ ਚੋਣਾਂ ਹੋਈਆਂ ਹਨ। ਰਿਪੋਰਟ ਮੁਤਾਬਿਕ ਇੰਡੀਆ ਅਲਾਇੰਸ ਨੂੰ ਕਰੀਬ 120 ਤੋਂ 125 ਸੀਟਾਂ ਮਿਲ ਰਹੀਆਂ ਹਨ। ਇਸ ਵਾਰ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਆਮ ਆਦਮੀ ਪਾਰਟੀ ਇਸ ਸਰਕਾਰ ਵਿੱਚ ਭਾਈਵਾਲ ਹੋਵੇਗੀ। ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣ ਸਕਦੀ। ਅਸੀਂ ਤੈਅ ਕਰਾਂਗੇ ਕਿ ਦੇਸ਼ ਦੀ ਸਰਕਾਰ ਕਿਹੋ ਜਿਹੀ ਹੋਵੇਗੀ। ਫਿਰ ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਵਾਂਗੇ।

ਉਨ੍ਹਾਂ ਆਪਣੇ ਕੰਮਾਂ ਦੀ ਗਿਣਤੀ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ ਬਹੁਤ ਸਾਰੇ ਇਤਿਹਾਸਕ ਕੰਮ ਕੀਤੇ ਹਨ। ਅਸੀਂ ਪੰਜਾਬ ਦੇ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ। ਹੁਣ ਤੱਕ ਅਸੀਂ 14 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਦੀ ਆਰਥਿਕ ਬੱਚਤ ਹੋ ਰਹੀ ਹੈ। ਪਿਛਲੀ ਸਰਕਾਰ ਪੈਸੇ ਲੈ ਕੇ ਟੋਲ ਪਲਾਜ਼ਾ ਦੀ ਮਿਆਦ ਵਧਾ ਦਿੰਦੀ ਸੀ।

ਅਸੀਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ ਰੋਡ ਸੇਫ਼ਟੀ ਫੋਰਸ ਬਣਾਈ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 17 ਲੋਕਾਂ ਦੀ ਮੌਤ ਹੋ ਜਾਂਦੀ ਸੀ।  ਫਰਵਰੀ-ਮਾਰਚ ਦੀ ਰਿਪੋਰਟ ਮੁਤਾਬਿਕ ਇਸ ਵਾਰ ਦੋ ਮਹੀਨਿਆਂ 'ਚ ਸਿਰਫ 33 ਲੋਕਾਂ ਦੀ ਮੌਤ ਹੋਈ ਹੈ।  ਇਸ ਤੋਂ ਇਲਾਵਾ ਪੁਲਿਸ ਫੋਰਸ ਦੇ ਜਵਾਨਾਂ ਨੂੰ ਵੀ ਸਨਮਾਨਿਤ ਕਰ ਰਹੇ ਹਾਂ। ਉਨ੍ਹਾਂ ਦੇ ਜਨਮ ਦਿਨ 'ਤੇ, ਅਸੀਂ ਮੁੱਖ ਮੰਤਰੀ ਵੱਲੋਂ ਇਕ ਪੱਤਰ ਰਾਹੀਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹਾਂ।  ਇਸ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਖ਼ੁਸ਼ੀ ਮਿਲਦੀ ਹੈ ਅਤੇ ਉਹ ਤਨਦੇਹੀ ਨਾਲ ਕੰਮ ਵੀ ਕਰਦੇ ਹਨ।

ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਅਸੀਂ ਉਨ੍ਹਾਂ ਨੂੰ ਦਿਨ ਵਿੱਚ 11 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਈ ਹੈ।  ਇਸ ਦੇ ਨਾਲ ਹੀ ਰਾਤ ਨੂੰ ਕਈ ਰਾਜਾਂ ਨੂੰ ਬਿਜਲੀ ਵੇਚ ਕੇ ਕਰੀਬ 90 ਕਰੋੜ ਰੁਪਏ ਕਮਾਏ ਹਨ।  ਇਸ ਤੋਂ ਇਲਾਵਾ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਲਈ ਅਸੀਂ ਪੰਜਾਬ ਦੇ ਲਗਭਗ 60 ਫੀਸਦੀ ਖੇਤਰ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਹੈ। ਜੋ ਕਿ ਅਕਤੂਬਰ ਤੱਕ ਇਹ ਅੰਕੜਾ 70 ਫੀਸਦੀ ਤੱਕ ਪਹੁੰਚ ਜਾਵੇਗਾ।  ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਅਪੀਲ 'ਤੇ ਪੂਸਾ-44 ਦੀ ਬਜਾਏ ਹੋਰ ਕਿਸਮਾਂ ਦੀ ਕਣਕ ਦੀ ਬਿਜਾਈ ਕੀਤੀ |

ਜਨਸਭਾ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੇਰੇ ਲਈ ਬਹੁਤ ਹੀ ਖ਼ੁਸ਼ਕਿਸਮਤੀ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਅਹਿਮ ਸੀਟ ਸੰਗਰੂਰ ਲਈ ਪਾਰਟੀ ਨੇ ਮੇਰੇ 'ਤੇ ਭਰੋਸਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ, ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਕੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕੀਤੇ ਹਨ। ਜਿਵੇਂ- ਅਸੀਂ ਟੋਲ ਪਲਾਜ਼ੇ ਬੰਦ ਕੀਤੇ, ਸੜਕ ਸੁਰੱਖਿਆ ਫੋਰਸ ਬਣਾਈ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦਾ ਮਾਣ ਭੱਤਾ ਦਿੱਤਾ, 43 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਪੰਜਾਬ ਦੇ ਹਰ ਮੁਹੱਲੇ ਵਿਚ ਮੁਹੱਲਾ ਕਲੀਨਿਕ ਖੋਲੇ ਅਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦੇ ਆਦਿ।

ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਹਮੇਸ਼ਾ ਕਹਿੰਦੇ ਸਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਸਾਡੀ ਸਰਕਾਰ (ਆਮ ਆਦਮੀ ਪਾਰਟੀ ਦੀ ਸਰਕਾਰ) ਨੇ ਹਰ ਖੇਤਰ ਵਿੱਚ ਰਿਕਾਰਡ ਤੋੜ ਕਮਾਈ ਕੀਤੀ ਹੈ। ਇਸੇ ਲਈ ਪੰਜਾਬ ਵਿੱਚ ਐਨਾ ਕੰਮ ਹੋ ਰਿਹਾ ਹੈ। ਪਹਿਲਾਂ ਸਰਕਾਰ ਨੂੰ ਉਕਤ ਖੇਤਰਾਂ 'ਚ 5-6 ਫੀਸਦੀ ਆਮਦਨ ਹੁੰਦੀ ਸੀ, ਪਰੰਤੂ ਹੁਣ ਉਨ੍ਹਾਂ ਹੀ ਖੇਤਰਾਂ 'ਚ ਸਰਕਾਰ 13 ਤੋਂ 14 ਫੀਸਦੀ ਕਮਾਈ ਕਰ ਰਹੀ ਹੈ ਅਤੇ ਇਸ ਪੈਸੇ ਨਾਲ ਸਰਕਾਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਅਜਿਹਾ ਇਸ ਲਈ ਸੰਭਵ ਹੋਇਆ, ਕਿਉਂਕਿ ਭਗਵੰਤ ਮਾਨ ਸਰਕਾਰ ਦਿਨ-ਰਾਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਨੀਅਤ 'ਤੇ ਕੋਈ ਸ਼ੱਕ ਨਹੀਂ ਕਰ ਸਕਦਾ। ਮੀਤ ਹੇਅਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ, ਖ਼ੁਸ਼ਹਾਲ ਪੰਜਾਬ ਬਣਾ ਦੇਣਗੇ।

ਵੀਡੀਓ

ਹੋਰ
Have something to say? Post your comment
ਸਿੱਖਿਆ ਵਿਭਾਗ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

: ਸਿੱਖਿਆ ਵਿਭਾਗ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ‘ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਜਸਵੰਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ: ਮਹਾਜ਼ਨ

: ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ‘ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਜਸਵੰਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ: ਮਹਾਜ਼ਨ

ਪੰਜਾਬ ਸਰਕਾਰ ਨੇ  ਦੋ ਸਾਲਾਂ ਦੌਰਾਨ 70000 ਕਰੋੜ ਤੋ ਵੱਧ ਕਰਜ਼ਾ ਚੁੱਕ ਕੇ ਸੂਬੇ ‘ਚ ਵਿਤੀ ਐਮਰਜੈਂਸੀ ਵਾਲੇ ਹਾਲਾਤ ਪੈਦਾ ਕੀਤੇ : ਸੁਖਬੀਰ ਬਾਦਲ

: ਪੰਜਾਬ ਸਰਕਾਰ ਨੇ ਦੋ ਸਾਲਾਂ ਦੌਰਾਨ 70000 ਕਰੋੜ ਤੋ ਵੱਧ ਕਰਜ਼ਾ ਚੁੱਕ ਕੇ ਸੂਬੇ ‘ਚ ਵਿਤੀ ਐਮਰਜੈਂਸੀ ਵਾਲੇ ਹਾਲਾਤ ਪੈਦਾ ਕੀਤੇ : ਸੁਖਬੀਰ ਬਾਦਲ

ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ

: ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ

ਸੁਪਰੀਮ ਕੋਰਟ ਨੇ ਪਤੰਜਲੀ ਵਿਗਿਆਪਨ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ

: ਸੁਪਰੀਮ ਕੋਰਟ ਨੇ ਪਤੰਜਲੀ ਵਿਗਿਆਪਨ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ

ਅਕਾਲੀ ਦਲ ਨੇ ਚੰਡੀਗੜ੍ਹ ਤੋਂ ਚੋਣ ਨਾ ਲੜਨ ਦਾ ਕੀਤਾ ਐਲਾਨ

: ਅਕਾਲੀ ਦਲ ਨੇ ਚੰਡੀਗੜ੍ਹ ਤੋਂ ਚੋਣ ਨਾ ਲੜਨ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

: ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ

: ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ

ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ

: ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ

ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ

: ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ

X