Hindi English Friday, 17 May 2024 🕑

ਪੰਜਾਬ

More News

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

Updated on Wednesday, May 01, 2024 19:53 PM IST

ਮੋਹਾਲੀ: 1 ਮਈ, ਦੇਸ਼ ਕਲਿੱਕ ਬਿਓਰੋ

ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ, ਜਿਲਾ ਮੋਹਾਲੀ ਵੱਲੋਂ ਡਾ.ਅੰਬੇਦਕਰ ਵੈਲਫੇਅਰ ਮਿਸ਼ਨ, ਸੈਕਟਰ-69, ਮੋਹਾਲੀ ਵਿਖੇ ਅੰਤਰ-ਰਾਸ਼ਟਰੀ ਮਜਦੂਰ ਦਿਵਸ ਮਨਾਇਆ ਗਿਆ। ਸਮਾਗਮ ਦੇ ਅਰੰਭ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ, ਸੀਨੀਅਰ ਪੱਤਰਕਾਰ ਬਲਜੀਤ ਬੱਲੀ ਤੇ ਵਰਗ ਚੇਤਨਾ ਦੇ ਸੰਪਾਦਕ ਯਸਪਾਲ ਦੇ ਭਰਾ ਪ੍ਰੋ. ਮਨੋਹਰ ਲਾਲ ਅਤੇ ਵਿੱਛੜ ਚੁੱਕੇ ਪੈਨਸਨਰ ਆਗੂਆਂ ਨੂੰ ਨਿੱਘੀ ਸਰਧਾਂਜਲੀ ਦਿੱਤੀ ਗਈ। ਇਸ ਮੌਕੇ ਪ੍ਰੈਸ ਨੂੰ ਬਿਆਨ ਦਿੰਦੇ ਹੋਏ ਡਾ. ਐਨ.ਕੇ. ਕਲਸੀ, ਸਕੱਤਰ ਜਨਰਲ ਵਲੋਂ ਕਿਹਾ ਗਿਆ ਕਿ ਇਸ ਅਵਸਰ ਤੇ ਵਰਗ ਚੇਤਨਾ ਦੇ ਸੰਪਾਦਕ ਯਸਪਾਲ ਵੱਲੋਂ ਪ੍ਰਮੁੱਖ ਬੁਲਾਰੇ ਦੇ ਤੌਰ ਤੇ ਸਿਰਕਤ ਕੀਤੀ ਗਈ ਅਤੇ ਉਹਨਾਂ ਵੱਲੋਂ ਇਸ ਅੰਤਰ-ਰਾਸ਼ਟਰੀ ਮਜਦੂਰ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਵਿਸਥਾਰ ਵਿੱਚ ਚਾਨਣਾ ਪਾਉਂਦੇ ਹੋਏ ਕਿਹਾ ਕਿ ਅਮਰੀਕਾ ਦੇ ਸਿਕਾਗੋ ਸ਼ਹਿਰ ਵਿੱਚ 1 ਮਈ, 1886 ਨੂੰ ਮਜਦੂਰ ਜਥੇਬੰਦੀਆਂ ਵੱਲੋਂ ਕੰਮ ਦੇ 8 ਘੰਟੇ ਨਿਸਚਿਤ ਕਰਨ ਲਈ ਮਜਦੂਰ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਅਤੇ 4 ਮਈ ਨੂੰ ਪੁਲੀਸ ਵੱਲੋਂ ਪ੍ਰਦਰਸ਼ਨਕਾਰੀ ਮਜਦੂਰਾਂ ਉੱਤੇ ਅੰਧਾ-ਧੁੰਦ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਅਨੇਕਾਂ ਮਜਦੂਰਾਂ ਦੀ ਜਾਨ ਚਲੀ ਗਈ ਅਤੇ ਸੈਂਕੜੇ ਮਜਦੂਰ ਜਖਮੀ ਹੋ ਗਏ। ਇਸ ਘਟਨਾ ਤੋਂ ਤਿੰਨ ਸਾਲ ਬਾਅਦ ਅੰਤਰ-ਰਾਸ਼ਟਰੀ ਸਮਾਜਵਾਦੀ ਸੰਮੇਲਨ ਵਿੱਚ ਇਹ ਫੈਸਲਾ ਲਿਆ ਗਿਆ ਕਿ ਹਰ ਮਜਦੂਰ ਕੋਲੋਂ ਇੱਕ ਦਿਨ ਵਿੱਚ ਕੇਵਲ 8 ਘੰਟੇ ਕੰਮ ਲਿਆ ਜਾਵੇਗਾ ਅਤੇ ਇਹ ਵੀ ਫੈਸਲਾ ਲਿਆ ਗਿਆ ਕਿ ਹਰ ਸਾਲ 1 ਮਈ,1889 ਤੋਂ ਮਜਦੂਰ ਦਿਵਸ ਮਨਾਇਆ ਜਾਵੇਗਾ ਤੇ 1 ਮਈ ਨੂੰ ਛੁੱਟੀ ਦਾ ਵੀ ਐਲਾਨ ਕੀਤਾ ਗਿਆ। ਪਰ ਵਰਤਮਾਨ ਆਪ ਸਰਕਾਰ ਵੱਲੋਂ ਹੁਣ ਫਿਰ ਮਜਦੂਰਾਂ ਕੋਲੋਂ 12 ਘੰਟੇ ਦਾ ਕੰਮ ਲੈਣ ਦਾ ਮਾਰੂ ਪੱਤਰ ਜਾਰੀ ਕਰਕੇ ਸਿਕਾਗੋ ਦੇ ਅੰਦੋਲਨ ਨੂੰ ਮੁੜ ਜਾਗਰਿਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪ੍ਰਧਾਨ ਜਰਨੈਲ ਸਿੰਘ ਸਿੱਧੂ, ਭਗਤ ਰਾਮ ਰੰਗਾੜਾ, ਡਾ. ਐਨ.ਕੇ. ਕਲਸੀ, ਮੂਲ ਰਾਜ ਸਰਮਾ, ਸੋਮ ਦੱਤ ਡੈਡ, ਸੁੱਚਾ ਸਿੰਘ ਕਲੌੜ, ਗੁਰਬਖਸ਼ ਸਿੰਘ, ਰਵਿੰਦਰ ਕੌਰ ਗਿੱਲ, ਕੁਲਦੀਪ ਸਿੰਘ ਜੱਗਲਾ, ਰਣਜੋਧ ਸਿੰਘ, ਕਰਤਾਰ ਸਿੰਘ ਪਾਲ, ਅਮਰੀਕ ਸਿੰਘ ਸੇਠੀ,ਅਵਤਾਰ ਸਿੰਘ, ਸੁਰਿੰਦਰ ਮੱਲੀ, ਕੁਲਵੰਤ ਸਿੰਘ, ਜਸਪਾਲ ਕਪਿਲ, ਅਜਮੇਰ ਸਾਗਰ, ਪ੍ਰੇਮ ਚੰਦ ਸਰਮਾ, ਜਸਪਾਲ ਸਿੰਘ ਕੰਵਲ, ਸੁਖਦੀਪ ਸਿੰਘ ਆਦਿ ਵੱਲੋਂ ਮਜਦੂਰ ਦਿਵਸ ਦੀ ਮਹੱਤਤਾ ਤੇ ਇਤਿਹਾਸ ਦਾ ਵਿਆਖਿਆਨ ਕਰਦੇ ਹੋਏ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਦੇ ਹੋਏ ਆਪਣੀ ਜਾਨ ਗਵਾਉਣ ਵਾਲਿਆਂ ਦੇ ਯੋਗਦਾਨ ਨੂੰ ਸਦੈਵ ਯਾਦ ਕੀਤਾ ਜਾਵੇਗਾ ਅਤੇ ਮਜਦੂਰਾਂ ਦੇ ਹੱਕਾਂ ਤੇ ਉਹਨਾਂ ਦੇ ਅਧਿਕਾਰਾਂ ਦੀ ਆਵਾਜ ਨੂੰ ਹਮੇਸ਼ਾ ਬੁਲੰਦ ਕੀਤਾ ਜਾਵੇਗਾ। ਉਹਨਾਂ ਵੱਲੋਂ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਗਈ ਕਿ ਉਹ ਸਿਕਾਗੋ ਦੇ ਮਹਾਨ ਸਹੀਦਾਂ ਦੇ ਪੂਰਨਿਆਂ ਤੇ ਸੰਘਰਸ਼ ਦੇ ਰਾਹ ਤੇ ਚਲਦੇ ਹੋਏ ਆਪਣੀਆਂ ਹੱਕੀ ਸੰਵਿਧਾਨਿਕ ਮੰਗਾਂ ਪੰਜਾਬ ਸਰਕਾਰ ਤੋਂ ਮਨਵਾ ਕੇ ਹੀ ਰਹਿਣਗੇ।
ਇਸ ਮੌਕੇ ਗਰੇਸੀਅਨ ਹਸਪਤਾਲ ਵੱਲੋਂ ਫਰੀ ਮੈਡੀਕਲ ਚੈਕ-ਅਪ ਕੈਂਪ ਅਯੋਜਿਤ ਕੀਤਾ ਗਿਆ ਅਤੇ ਗੋਡੇ ਤੇ ਮੋਢੇ ਦੇ ਮਾਹਿਰ ਡਾ. ਮਨੀਸ਼ ਬਾਂਸਲ ਵੱਲੋਂ ਪੈਨਸਨਰਾਂ ਨੂੰ ਆਪਣੀ ਸਿਹਤ ਠੀਕ ਰੱਖਣ ਅਤੇ ਗੋਡਿਆਂ ਦੀ ਸੰਭਾਲ ਕਰਨ ਲਈ ਇੱਕ ਲਾਹੇਵੰਦ ਲੈਕਚਰ ਦਿੱਤਾ ਗਿਆ। ਅੰਤ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਸਿੱਧੂ ਵਲੋਂ ਵੱਡੀ ਗਿਣਤੀ ਵਿੱਚ ਪੁੱਜੇ ਸਮੂਹ ਪੈਨਸ਼ਨਰਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ। ਭਗਤ ਰਾਮ ਰੰਗਾੜਾ ਵੱਲੋਂ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਗਿਆ। ਪੈਨਸ਼ਨਰਾਂ ਵੱਲੋਂ ਚਾਹ-ਪਾਣੀ ਅਤੇ ਦੁਪਹਿਰ ਦੇ ਖਾਣੇ ਦਾ ਆਨੰਦ ਮਾਣਦੇ ਹੋਏ ਆਯੋਜਕਾਂ ਦਾ ਧੰਨਵਾਦ ਕੀਤਾ ਗਿਆ।

ਵੀਡੀਓ

ਹੋਰ
Have something to say? Post your comment
ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

: ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

: ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

: ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

: ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

: ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

: ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

: ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

: ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

: ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

: ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

X