ਮੋਹਾਲੀ, 2 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਿਆ (ਸਮੇਤ ਓਪਨ ਸਕੂਲ) ਰੀ ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ, ਕਾਰਗੁਜ਼ਾਰੀ ਵਧਾਉਣ ਲਈ 12ਵੀਂ ਕਲਾਸ ਦਾ ਨਤੀਜਾ 30 ਅਪ੍ਰੈਲ ਨੂੰ ਐਲਾਨਿਆ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ ਤਾਂ ਆਨਲਾਈਨ ਫਾਰਮ ਅਤੇ ਫੀਸ ਭਰਨ ਲਈ ਮਿਤੀ 3 ਮਈ 2024 ਤੋਂ 17 ਮਈ 2024 ਤੱਕ ਦਾ ਸਮਾਂ ਦਿੱਤਾ ਗਿਆ ਹੈ। ਪ੍ਰੀਖਿਆਰਥੀ ਆਨਲਾਈਨ ਫਾਰਮ ਅਤੇ ਫੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੈ। ਹੋਰ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ www.pseb.ac.in ਉਤੇ ਉਪਲੱਬਧ ਹੈ।