Hindi English Saturday, 18 May 2024 🕑
BREAKING
ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ

More News

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

Updated on Friday, May 03, 2024 20:54 PM IST

ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : 

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਪਲਟਵਾਰ ਕੀਤਾ। 'ਆਪ' ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਤਾਪ ਸਿੰਘ ਭਾਜਪਾ ਕਰਾਰ ਦਿੱਤਾ ਹੈ।

ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸ ਨੂੰ ਵੋਟ ਪਾਉਣੀ ਹੈ, ਇਸ ਬਾਰੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੋਈ ਵੀ ਸਲਾਹ ਹਾਸੋਹੀਣਾ ਹੀ ਹੈ, ਕਿਉਂਕਿ ਬਾਜਵਾ ਹਾਊਸ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਦਰਜਨ ਪੌੜੀਆਂ ਦਾ ਹੀ ਫ਼ਰਕ ਹੈ।ਹਰਪਾਲ ਸਿੰਘ ਚੀਮਾ ਦਾ ਇਸ਼ਾਰਾ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਵੱਲ ਸੀ ਜੋ ਭਾਜਪਾ ਆਗੂ ਹਨ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਵਰਕਰਾਂ ਅਤੇ ਆਗੂਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਭਾਜਪਾ ਦੇ ਏਜੰਟ ਹਨ, ਜੋ ਕਾਂਗਰਸ ਵਿੱਚ ਭਾਜਪਾ ਦਾ ਕੰਮ ਕਰਕੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ।

ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਅੱਜ ਪ੍ਰਤਾਪ ਬਾਜਵਾ ਅਰਵਿੰਦ ਕੇਜਰੀਵਾਲ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ, ਪਰ ਕੇਜਰੀਵਾਲ ਜੀ ਹਮੇਸ਼ਾ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਹਿੰਦੇ ਸਨ। ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪੰਜਾਬ ਵਿੱਚ ਆਪਣੀ ਹੋਣ ਵਾਲੀ ਹਾਰ ਤੋਂ ਦੁਖੀ ਹਨ। ਇਸ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ। ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਪੰਜਾਬ ਦੇ ਲੋਕ ਸਿਰਫ਼ 'ਝਾੜੂ' ਨੂੰ ਹੀ ਵੋਟ ਪਾਉਣ ਜਾ ਰਹੇ ਹਨ, ਇਸ ਲਈ ਉਹ ਅਜਿਹੇ ਬੇਬੁਨਿਆਦ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਅਤੇ ਭਾਜਪਾ ਦੇ ਖਿਲਾਫ ਲੜ ਰਹੇ ਹਨ।  ਉਹ ਝੂਠੇ ਕੇਸ 'ਚ ਜੇਲ੍ਹ ਵਿੱਚ ਹਨ, ਕਿਉਂਕਿ ਭਾਜਪਾ ਅਤੇ ਨਰਿੰਦਰ ਮੋਦੀ ਉਨ੍ਹਾਂ ਤੋਂ ਡਰਦੇ ਹਨ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਹਨ, ਜੋ ਆਪਣੀ ਹੀ ਪਾਰਟੀ ਨਾਲ ਗ਼ੱਦਾਰੀ ਕਰ ਰਹੇ ਹਨ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਲਈ ਕਾਂਗਰਸੀ ਆਗੂਆਂ ਵਿਰੁੱਧ ਸਾਜ਼ਿਸ਼ਾਂ ਰਚਦੇ ਰਹਿੰਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ  ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਉਹ ਪੰਜਾਬ ਦੇ ਕਾਂਗਰਸੀ ਆਗੂਆਂ 'ਤੇ ਭਰੋਸਾ ਨਹੀਂ ਕਰਦੇ। ਆਪਣੇ ਬਿਆਨ ਨਾਲ ਪ੍ਰਤਾਪ ਬਾਜਵਾ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ਸੁਆਰਥੀ ਕਾਂਗਰਸੀ ਆਗੂਆਂ ਨੂੰ ਹਰਾਉਣ ਲਈ ਤਿਆਰ ਹਨ।

ਹਰਪਾਲ ਚੀਮਾ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਅੱਧੀ ਕਾਂਗਰਸ ਪਹਿਲਾਂ ਹੀ ਭਾਜਪਾ 'ਚ ਜਾ ਚੁੱਕੀ ਹੈ। ਉਨ੍ਹਾਂ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਹੁਣ ਭਾਜਪਾ ਦੇ ਪੰਜਾਬ ਪ੍ਰਧਾਨ ਹਨ, ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਹਨ ਅਤੇ  ਉਨ੍ਹਾਂ ਦੀ ਪਤਨੀ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਭਾਰਤੀ ਜਨਤਾ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਤੋਂ ਚੋਣ ਲੜ ਰਹੇ ਹਨ।
ਹਰਪਾਲ ਚੀਮਾ ਨੇ 'ਆਪ' ਪੰਜਾਬ ਵਿਚ ਲੀਡਰਸ਼ਿਪ ਸੰਕਟ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਆਮ ਲੋਕਾਂ ਦੀ ਪਾਰਟੀ ਹਾਂ। ਸਾਡੇ ਵਿਧਾਇਕ ਅਤੇ ਮੰਤਰੀ ਜ਼ਮੀਨ 'ਤੇ ਕੰਮ ਕਰਦੇ ਹਨ। ਸਾਡੇ ਮੁੱਖ ਮੰਤਰੀ ਪੰਜਾਬ, ਹਰਿਆਣਾ, ਗੁਜਰਾਤ ਅਤੇ ਅਸਾਮ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਸਾਨੂੰ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹਰਪਾਲ ਚੀਮਾ ਨੇ 'ਆਪ' ਦੇ ਸਮਰਥਕਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਿਸੇ ਵੀ ਝੂਠੇ ਬਿਆਨ 'ਚ ਨਾ ਆਉਣ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਭਾਜਪਾ ਦੇ ਇਸ ਏਜੰਟ ਨੂੰ ਆਪਣੀ ਪਾਰਟੀ 'ਚੋਂ ਬਾਹਰ ਕੱਢਣਾ ਚਾਹੀਦਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਦੇ ਅਜਿਹੇ ਬਿਆਨਾਂ ਦਾ ਕਾਰਨ ਹੈ ਕਿ ਉਨ੍ਹਾਂ ਦੀ ਪਾਰਟੀ ਵਿੱਚ ਕਦੇ ਵੀ ਇਕਸੁਰਤਾ ਨਹੀਂ ਰਹੀ ਅਤੇ ਉਹ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ।

ਵੀਡੀਓ

ਹੋਰ
Have something to say? Post your comment
ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

X