Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਦਿੱਲੀ

More News

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

Updated on Tuesday, May 07, 2024 16:49 PM IST

ਨਵੀਂ ਦਿੱਲੀ: 7 ਮਈ, ਦੇਸ਼ ਕਲਿੱਕ ਬਿਓਰੋ
ਆਬਕਾਰੀ ਨੀਤੀ ਨਾਲ ਜੁੜੇ ਦੋਸ਼ਾਂ ‘ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ‘ਚ ਅੱਜ ਲੰਬੀ ਸੁਣਵਾਈ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਅਤੇ ਕਿਸੇ ਵੇਲੇ ਵੀ ਐਲਾਨਿਆਂ ਜਾ ਸਕਦਾ ਹੈੇ

ਕੇਜਰੀਵਾਲ ਨੇ ਹਾਈਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਵਿੱਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਨਾ ਕਿ ਆਦਤਨ ਅਪਰਾਧੀ। ਇਸ ਲਈ ਚੋਣਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਹਾਲਾਂਕਿ, ਈਡੀ ਨੇ ਅੰਤਰਿਮ ਜ਼ਮਾਨਤ ਦੇ ਵਿਚਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਨੇਤਾਵਾਂ ਲਈ ਵੱਖਰੇ ਨਿਯਮ ਨਹੀਂ ਹੋ ਸਕਦੇ।
ਅਦਾਲਤ ਨੇ ਜ਼ਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਹੀ ਆਉਂਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ।
ਦੂਜੇ ਪਾਸੇ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਵੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ। 23 ਅਪ੍ਰੈਲ ਨੂੰ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਸੀ। 21 ਮਾਰਚ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ 22 ਮਾਰਚ ਨੂੰ ਰਾਉਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ, ਜਿੱਥੋਂ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ 'ਚ ਬੰਦ ਹਨ।

ਵੀਡੀਓ

ਹੋਰ
Have something to say? Post your comment
ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

: ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

X