Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਰਾਹੁਲ ਗਾਂਧੀ ਦੇ 50 ਫੀਸਦੀ ਰਾਖਵਾਂਕਰਨ ਹੱਦ ਹਟਾਉਣ ਵਾਲੇ ਬਿਆਨ ਦੀ ਜਨਰਲ ਵਰਗ ਵੱਲੋਂ ਸਖਤ ਨਿਖੇਧੀ

Updated on Tuesday, May 07, 2024 18:28 PM IST

ਰਾਖਵੇਂਕਰਨ ਨਾਲ ਪਹਿਲਾਂ ਹੀ ਹੋ ਰਿਹਾ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਪ੍ਰਤਿਭਾ ਦਾ ਕਤਲ: ਗੜਾਂਗ

ਮੋਹਾਲੀ: 7 ਮਈ, ਦੇਸ਼ ਕਲਿੱਕ ਬਿਓਰੋ

ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਮੌਜੂਦਾ ਰਾਖਵਾਂਕਰਨ ਦੀ ਨੀਤੀ ਨਾਲ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਪ੍ਰਤਿਭਾ ਦਾ ਕਤਲ ਹੋ ਰਿਹਾ ਹੈ, ਪਤਾ ਨੀ ਰੋਜ਼ਾਨਾ ਕਿੰਨੇ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਬਲੀ ਲਈ ਜਾ ਰਹੀ ਹੈ। ਦਾਖਲੇ ਅਤੇ ਨੌਕਰੀਆਂ ਮੈਰਿਟ ਦੀ ਬਜਾਏ ਰਾਖਵੇਂਕਰਨ ਅਨੁਸਾਰ ਦਿੱਤੀਆਂ ਜਾ ਰਹੀਆਂ ਹਨ। ਜਿਸ ਕਾਰਨ ਹੁਸ਼ਿਆਰ ਨੌਜਵਾਨ ਦਾਖਲੇ ਅਤੇ ਨੌਕਰੀਆਂ ਤੋਂ ਵਾਂਝੇ ਰਹਿ ਜਾਂਦੇ ਹਨ ਜਦਕਿ ਪ੍ਰਤਿਭਾ ਪੱਖੋਂ ਉਹ ਰਿਜ਼ਰਵ ਕੈਟਾਗਰੀ ਦੀ ਉਮੀਦਵਾਰਾਂ ਤੋਂ ਕਿਤੇ ਚੰਗੇ ਹੁੰਦੇ ਹਨ। ਨੌਕਰੀਆਂ ਸਮੇਂ 50 ਫੀਸਦੀ ਰਾਖਵਾਂਕਰਨ ਵੱਖ-ਵੱਖ ਕੈਟਾਗਰੀਆਂ ਨੂੰ ਦਿੱਤਾ ਜਾ ਰਿਹਾ ਹੈ। 10 ਫੀਸਦੀ ਜਨਰਲ ਵਰਗ ਦੇ ਵਿੱਤੀ ਤੌਰ ਤੇ ਕਮਜ਼ੋਰ ੳਮੀਦਵਾਰਾਂ ਨੂੰ ਦੇਣ ਨਾਲ ਕੁੱਲ ਰਾਖਵਾਂਕਰਨ 60 ਫੀਸਦੀ ਹੋ ਜਾਂਦਾ ਹੈ। ਇੱਥੇ ਹੀ ਬੱਸ ਨਹੀ ਬਾਕੀ 40 ਫੀਸਦੀ ਅਸਾਮੀਆਂ ਵਿੱਚੋਂ ਵੀ ਲੱਗ-ਭੱਗ 20 ਫੀਸਦੀ ਸੀਟਾਂ ਰਿਜ਼ਰਵ ਕੈਟਾਗਰੀ ਦੇ ਮੈਰਿਟ ‘ਚ ਆਉਣ ਵਾਲੇ ਉਮੀਦਵਾਰ ਲੈ ਜਾਂਦੇ ਹਨ। ਜਨਰਲ ਵਰਗ ਲਈ 20ਕ ਫੀਸਦੀ ਸੀਟਾਂ ਬਚਦੀਆਂ ਹਨ। ਜਿਸ ਕਾਰਨ ਹੁਸ਼ਿਆਰ ਹੋਣ ਦੇ ਬਾਵਜੂਦ ਵੀ ਹੁਣ ਜਨਰਲ ਵਰਗ ਦੇ ਵਿਿਦਆਰਥੀ ਬਾਹਲੇ ਮੁਲਕਾਂ ਨੂੰ ਜਾਣਾ ਪਸੰਦ ਕਰ ਰਹੇ ਹਨ। ਹੌਲੀ-ਹੌਲੀ ਰਾਖਵੇਂਕਰਨ ਦੀ ਨਾ-ਮੁਰਾਦ ਬਿਮਾਰੀ ਕਾਰਨ ਭਾਰਤ ਦੇਸ਼ ਪ੍ਰਤਿਭਾਹੀਣ ਨੌਜਵਾਨਾਂ ਦੇ ਹੱਥਾਂ ਵਿੱਚ ਚਲਾ ਜਾਵੇਗਾ। ਜਿਸ ਦਾ ਖਮਿਆਜ਼ਾ ਇਥੋਂ ਦੇ ਆਮ ਨਾਗਰਿਕਾਂ ਨੂੰ ਭੁਗਤਣਾ ਪਵੇਗਾ।

ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਬਲਬੀਰ ਸਿੰਘ ਫੁਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਸੁਰਿੰਦਰ ਸਿੰਘ ਬਾਸੀ, ਦਿਲਬਾਗ ਸਿੰਘ, ਅਵਤਾਰ ਸਿੰਘ ਨੇ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਦੇ ਉਸ ਬਿਆਨ ਦੀ ਨਿੰਦਾ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਜੇ ਸਾਡੀ ਸਰਕਾਰ ਆਈ ਤਾਂ 50 ਫੀਸਦੀ ਰਾਖਵੇਂਕਰਨ ਦੀ ਹੱਦ ਹਟਾ ਦਿਆਂਗੇ। ਇਹ ਬਿਆਨ ਚੋਣ ਜਾਬਤੇ ਦੀ ਸਿੱਧੀ ਉਲੰਘਣਾ ਹੈ ਕਿਉਕਿ ਰਾਖਵਾਕਰਨ ਜਾਤੀ ਦੇ ਆਧਾਰ ਤੇ ਦਿੱਤਾ ਜਾ ਰਿਹਾ ਹੈ। ਰਾਹੁਲ ਗਾਂਧੀ ਵੱਲੋਂ ਅਜਿਹਾ ਬਿਆਨ ਦੇ ਕੇ ਵਿਸ਼ੇਸ਼ ਜਾਤੀ ਦੀਆਂ ਵੋਟਾਂ ਬਟੋਰਨ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਕਾਰਨ ਇਹ ਚੋਣ ਜਾਬਤੇ ਦੀ ਸਿੱਧੀ ਉਲੰਘਣਾ ਹੈ। ਆਗੂਆਂ ਨੇ ਕੌਮੀ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਰਾਹੁਲ ਗਾਂਧੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੇ ਬਿਆਨ ਦੇਣ ਤੋਂ ਵਰਜਿਆ ਜਾਵੇ। ਉਨ੍ਹਾਂ ਇਹ ਵੀ ਦਸਿਆ ਕਿ ਰਾਖਵੇਂਕਰਨ ਤੇ 50 ਫੀਸਦੀ ਵਾਲੀ ਹੱਦ ਮਾਣਯੋਗ ਸੁਪਰੀਮ ਕੋਰਟ ਵੱਲੋਂ ਲਗਾਈ ਗਈ ਹੈ ਜੋ ਕਿ ਸੰਵਿਧਾਨ ਦੇ ਦਾਇਰੇ ਅਨੁਸਾਰ ਹੈ। ਇਹ ਜੋ ਭਾਜਪਾ ਤੇ ਸੰਵਿਧਾਨ ਬਦਲਣ ਦੇ ਦੋਸ਼ ਲਾ ਰਿਹਾ ਹੈ, ਉਹ ਅਜਿਹੇ ਬਿਆਨ ਦੇ ਕੇ ਆਪ ਹੀ ਸੰਵਿਧਾਨ ਬਦਲਣ ਦੀ ਗੱਲ ਕਰ ਰਿਹਾ ਹੈ ਕਿਉਕਿ ਸੰਵਿਧਾਨ ਨੂੰ ਬਦਲੇ ਬਿਨ੍ਹਾ 50 ਫੀਸਦੀ ਦੀ ਹੱਦ ਨੂੰ ਖਤਮ ਨਹੀ ਕੀਤਾ ਜਾ ਸਕਦਾ। ਰਾਹੁਲ ਗਾਂਧੀ ਦੇ ਇਸ ਬਿਆਨ ਨਾਲ ਪੰਜਾਬ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀਆਂ ਵੋਟਾਂ ਦਾ ਨੁਕਸਾਨ ਪੱਕਾ ਹਵੋਗਾ।

ਵੀਡੀਓ

ਹੋਰ
Have something to say? Post your comment
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

: ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

: ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

X