Hindi English Monday, 20 May 2024 🕑
BREAKING
ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਪੰਜਾਬ

More News

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

Updated on Wednesday, May 08, 2024 17:24 PM IST

ਡੀ ਸੀ ਨੇ ਚੋਣ ਖਰਚਾ ਨਿਗਰਾਨ ਨੂੰ ਚੋਣ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ

ਐਸ.ਏ.ਐਸ.ਨਗਰ, 8 ਮਈ, 2024: ਦੇਸ਼ ਕਲਿੱਕ ਬਿਓਰੋ
06-ਅਨੰਦਪੁਰ ਸਾਹਿਬ ਸੰਸਦੀ ਹਲਕੇ ਲਈ ਚੋਣ ਕਮਿਸ਼ਨ ਵੱਲੋਂ ਨਿਯੁੱਕਤ ਚੋਣ ਖਰਚਾ ਨਿਗਰਾਨ, ਸ਼੍ਰੀਮਤੀ ਸ਼ਿਲਪੀ ਸਿਨਹਾ, (ਭਾਰਤੀ ਡਾਕ ਅਤੇ ਦੂਰਸੰਚਾਰ ਲੇਖਾ ਅਤੇ ਵਿੱਤ ਸੇਵਾ) ਨੇ ਅੱਜ ਲੋਕ ਸਭਾ ਚੋਣਾਂ ਦੌਰਾਨ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਸਿਆਸੀ ਪ੍ਰਚਾਰ ਮੁਹਿੰਮ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਸ਼ੈਡੋ ਖ਼ਰਚਾ ਰਜਿਸਟਰਾਂ ਵਿੱਚ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ।
ਚੋਣ ਖਰਚੇ ਦੀ ਨਿਗਰਾਨੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ, ਐਸ.ਏ.ਐਸ.ਨਗਰ ਨਾਲ ਪਹਿਲੀ ਸਮੀਖਿਆ ਮੀਟਿੰਗ ਕਰਦੇ ਹੋਏ ਚੋਣ ਖਰਚਾ ਨਿਗਰਾਨ ਨੇ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਕੱਲ੍ਹ ਸ਼ੁਰੂ ਹੋ ਚੁੱਕੀ ਹੈ, ਇਸ ਲਈ ਨਾਮਜ਼ਦਗੀਆਂ ਭਰਨ ਤੋਂ ਬਾਅਦ ਚੋਣ ਖਰਚੇ ਦਾ ਜ਼ਿੰਮਾ ਜੋ ਪਹਿਲਾਂ ਸਿਆਸੀ ਪਾਰਟੀ 'ਤੇ ਸੀ, ਹੁਣ ਤੋਂ ਉਮੀਦਵਾਰ ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣ ਖਰਚਿਆਂ ਦੀ ਨਿਗਰਾਨੀ ਇਹ ਯਕੀਨੀ ਬਣਾਏਗੀ ਕਿ ਵੋਟਰਾਂ ਨੂੰ ਲੁਭਾਉਣ ਲਈ ਪੈਸੇ ਦੀ ਦੁਰਵਰਤੋਂ ਨਾ ਹੋਵੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਚੋਣ ਖਰਚਾ ਨਿਗਰਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਖਰਚੇ ਦੀ ਨਿਗਰਾਨੀ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨੌਂ-ਨੌਂ ਸਟੈਟਿਕ ਸਰਵੇਲੈਂਸ ਟੀਮਾਂ (ਐਸ ਐਸ ਟੀ) ਅਤੇ ਫਲਾਇੰਗ ਸਕੁਐਡ ਟੀਮਾਂ (ਐਫ ਐਸ ਟੀ) ਤਾਇਨਾਤ ਕਰਨ ਤੋਂ ਇਲਾਵਾ, ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ ਤੋਂ ਚਾਰ ਵੀਡੀਓ ਨਿਗਰਾਨੀ ਟੀਮਾਂ (ਵੀ ਐਸ ਟੀ) ਅਤੇ ਤਿੰਨ ਵੀਡੀਓ ਦੇਖਣ ਵਾਲੀਆਂ ਟੀਮਾਂ, ਇੱਕ-ਇੱਕ ਸਹਾਇਕ ਖਰਚਾ ਨਿਗਰਾਨ (ਇਨਕਮ ਟੈਕਸ ਅਫਸਰ) ਅਤੇ ਇੱਕ ਸਹਾਇਕ ਲੇਖਾ ਟੀਮ ਵੀ ਹਰੇਕ ਹਲਕੇ ਵਿੱਚ ਕੰਮ ਕਰ ਰਹੀ ਹੈ। ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਇਨ੍ਹਾਂ ਖਰਚਾ ਨਿਗਰਾਨ ਟੀਮਾਂ ਦਾ ਨੋਡਲ ਅਫਸਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵਿੱਚ ਵਿੱਤੀ ਮਾਮਲਿਆਂ ਵਿੱਚ ਮੁਹਾਰਤ ਵਾਲੇ ਸੀਨੀਅਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚਿਆਂ ਨੂੰ ਬੁੱਕ ਕਰਨ ਲਈ ਸ਼ੈਡੋ ਅਬਜ਼ਰਵੇਸ਼ਨ ਰਜਿਸਟਰ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰਜਿਸਟਰਾਂ ਦੀ ਤੁਲਨਾ ਨਿਯਮਤ ਅੰਤਰਾਲਾਂ 'ਤੇ ਉਮੀਦਵਾਰਾਂ ਦੁਆਰਾ ਤਿਆਰ ਰਜਿਸਟਰਾਂ ਨਾਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖਰਚਾ ਨਿਗਰਾਨ ਟੀਮਾਂ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਰਾਹੀਂ ਉਮੀਦਵਾਰਾਂ ਵੱਲੋਂ ਵੱਖ-ਵੱਖ ਮੀਡੀਆ ਵਿੱਚ ਪਾਏ ਜਾਣ ਵਾਲੇ ਇਸ਼ਤਿਹਾਰਾਂ ਦੀ ਵੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਅਤੇ ਡਿਸਟਿਲਰੀਆਂ, ਬਰੂਅਰੀ ਅਤੇ ਬੋਟਲਿੰਗ ਪਲਾਂਟਾਂ ਦੁਆਰਾ ਸ਼ਰਾਬ ਦੀ ਵਿਕਰੀ, ਸਟੋਰੇਜ ਅਤੇ ਨਿਰਮਾਣ ਵੀ ਸੀਸੀਟੀਵੀ ਨਿਗਰਾਨੀ ਅਧੀਨ ਹੈ।
ਐਸ.ਐਸ.ਪੀ ਡਾ: ਸੰਦੀਪ ਗਰਗ ਨੇ ਅਬਜ਼ਰਵਰ ਨੂੰ ਸ਼ਰਾਬ, ਕੀਮਤੀ ਸਮਾਨ ਅਤੇ ਨਸ਼ੀਲੇ ਪਦਾਰਥਾਂ 'ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਗਸ਼ਤ ਅਤੇ ਹੋਰ ਕਾਰਵਾਈਆਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਐੱਨ ਡੀ ਪੀ ਐੱਸ ਤਹਿਤ 52, ਅਸਲਾ ਐਕਟ ਤਹਿਤ 13 ਅਤੇ ਆਬਕਾਰੀ ਐਕਟ ਤਹਿਤ 50 ਐੱਫ.ਆਈ.ਆਰ. ਕਰਕੇ 146 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਚ ਰਹਿ ਕੇ ਕਿਸੇ ਵੀ ਵਿਅਕਤੀ ਨੂੰ ਵੋਟਰਾਂ ਨੂੰ ਕਿਸੇ ਉਮੀਦਵਾਰ ਜਾਂ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਭਰਮਾਉਣ ਜਾਂ ਡਰਾਉਣ ਦੀ ਇਜਾਜ਼ਤ ਨਹੀਂ ਦੇਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਐਸ ਤਿੜਕੇ, ਕਮਿਸ਼ਨਰ ਨਗਰ ਨਿਗਮ ਮੁਹਾਲੀ ਨਵਜੋਤ ਕੌਰ, ਏ ਡੀ ਸੀ (ਡੀ) ਸੋਨਮ ਚੌਧਰੀ, ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ ਡੀ ਐਮਜ਼ ਦੀਪਾਂਕਰ ਗਰਗ ਮੁਹਾਲੀ, ਗੁਰਮੰਦਰ ਸਿੰਘ ਖਰੜ ਅਤੇ ਐਸ ਪੀ (ਐਚ) ਤੁਸ਼ਾਰ ਗੁਪਤਾ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

: ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  20-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24

ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

X