ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਹੜਤਾਲ 17 ਸਤੰਬਰ ਤੱਕ ਅੱਗੇ ਵਧਾਈ, ਸਮੂਹਿਕ ਛੁੱਟੀ ‘ਤੇ ਗਏ

ਪੰਜਾਬ


ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਹੜਤਾਲ ਅੱਗੇ ਵਧਾ ਦਿੱਤੀ ਹੈ। 17 ਸਤੰਬਰ ਤੱਕ ਸਾਰੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਫੋਰਮ ਅਤੇ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲੈਣ ਦੇ ਦੋਸ਼ ਲਾਏ ਹਨ।
ਇਸ ਦਾ ਨਤੀਜਾ ਇਹ ਹੋਵੇਗਾ ਕਿ ਜੇਕਰ ਕੋਈ ਫਾਲਟ ਪੈਂਦਾ ਹੈ ਤਾਂ ਉਸ ਨੂੰ ਜਲਦੀ ਠੀਕ ਨਹੀਂ ਕੀਤਾ ਜਾਵੇਗਾ ਅਤੇ ਖਪਤਕਾਰਾਂ ਨੂੰ ਨੁਕਸਾਨ ਝੱਲਣਾ ਪਵੇਗਾ।ਜਥੇਬੰਦੀਆਂ ਦੇ ਆਗੂਆਂ ਦੀ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਬਿਜਲੀ ਸਕੱਤਰ ਪੰਜਾਬ ਅਤੇ ਮੈਨੇਜਮੈਂਟ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਉਹ ਅਸਫਲ ਰਹੀਆਂ।
ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਉਨ੍ਹਾਂ ਨੂੰ ਕੁਝ ਵੀ ਦੇਣ ਨੂੰ ਤਿਆਰ ਨਹੀਂ ਹੈ। ਬਸ ਗੱਲਾਂ ਕਰ ਰਹੀ ਹੈ। ਇਸ ਵਾਰ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ।ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਕੰਮ ਕਰਦਿਆਂ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਬਿਜਲੀ ਕਾਮਿਆਂ ਨੂੰ ਸਰਕਾਰ ਸ਼ਹੀਦ ਦਾ ਦਰਜਾ ਦੇਣ ਲਈ ਵੀ ਤਿਆਰ ਨਹੀਂ ਹੈ ਅਤੇ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਵੀ ਦੇਣ ਲਈ ਤਿਆਰ ਨਹੀਂ ਹੈ।

Published on: ਸਤੰਬਰ 12, 2024 12:31 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।