ਪੰਜਾਬ ਭਰ ‘ਚ ਅੱਜ ਤੋਂ OPD ਸੇਵਾਵਾਂ ਪੂਰੀ ਤਰ੍ਹਾਂ ਬੰਦ, ਡਾਕਟਰ ਹੜਤਾਲ ‘ਤੇ

Published on: September 12, 2024 5:20 am

ਪੰਜਾਬ


ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਅੱਜ ਵੀਰਵਾਰ ਤੋਂ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਡਾਕਟਰ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਸਰਟੀਫਿਕੇਟ ਨਹੀਂ ਦੇਣਗੇ, ਚਾਹੇ ਉਹ ਡਰਾਈਵਿੰਗ ਲਈ ਹੋਵੇ ਜਾਂ ਬੰਦੂਕ ਦਾ ਲਾਇਸੈਂਸ ਜਾਂ ਨੌਕਰੀ ਲਈ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ।
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 11 ਸਤੰਬਰ ਨੂੰ ਸਰਕਾਰ ਨਾਲ ਹੋਈ ਹਾਂ-ਪੱਖੀ ਗੱਲਬਾਤ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਨਿਰਧਾਰਤ ਨਿਯਮਾਂ ਅਨੁਸਾਰ ਹੜਤਾਲ ਜਾਰੀ ਰਹੇਗੀ। 11 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਹੋਈ ਮੀਟਿੰਗ ਦੌਰਾਨ ਕੁਝ ਗੱਲਾਂ ‘ਤੇ ਸਹਿਮਤੀ ਬਣੀ ਸੀ। ਐਸੋਸੀਏਸ਼ਨ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅਤੇ ਤਨਖ਼ਾਹਾਂ ਵਿੱਚ ਰੈਗੂਲਰ ਵਾਧੇ ਦੇ ਹੁਕਮ ਜਾਰੀ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।