ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਨਸ਼ਾ ਤਸਕਰੀ ਕੇਸ ‘ਚ ED ਨੇ SIT ਤੋਂ ਵੇਰਵੇ ਮੰਗੇ

ਪੰਜਾਬ


ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਕੇਸ ‘ਚ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈਡੀ ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ ਦੀ ਜਾਂਚ ਰਿਪੋਰਟ, ਗਵਾਹਾਂ ਦੇ ਬਿਆਨਾਂ ਅਤੇ ਮਜੀਠੀਆ ਦੇ ਬਿਆਨਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ।
ED ਦੀ ਐਂਟਰੀ ਦੀ ਜਾਣਕਾਰੀ ਮੀਡੀਆ ‘ਚ ਆਉਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਆਪਣੀ ਵੀਡੀਓ ਸ਼ੇਅਰ ਕਰਕੇ ਸਰਕਾਰ ਨੂੰ ਘੇਰਿਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੋ ਗਿਆ ਕਿ ਸੀਐਮ ਮਾਨ ਦੇ ਹੱਥ ਕੁਝ ਨਹੀਂ ਹੈ।ਉਨ੍ਹਾਂ ਕਿਹਾ ਕਿ ਮੇਰੇ ‘ਤੇ ਨਸ਼ਿਆਂ ਦੇ ਦੋਸ਼ ਲੱਗੇ 11 ਸਾਲ ਹੋ ਗਏ ਹਨ। ਇੱਕ SIT ਨਹੀਂ, 5-5 ਸਿੱਟਾਂ ਬਦਲੀਆਂ ਗਈਆਂ। ਪਰ ਪੰਜਾਬ ਸਰਕਾਰ ਚਲਾਨ ਵੀ ਪੇਸ਼ ਨਹੀਂ ਕਰ ਸਕੀ। ਆਖਰਕਾਰ ਇਹ ਮਾਮਲਾ ਖੁਦ ਈਡੀ ਨੂੰ ਸੌਂਪ ਦਿੱਤਾ ਗਿਆ।

Leave a Reply

Your email address will not be published. Required fields are marked *