ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਟ੍ਰਾਈਸਿਟੀ


ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਸ ਨੇ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ ‘ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲ ਕਰ ਲਈ ਹੈ। ਲੁਧਿਆਣਾ ਦੇ ਖੰਨਾ ਤੋਂ ਵੀ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Leave a Reply

Your email address will not be published. Required fields are marked *