ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
Published on: ਸਤੰਬਰ 13, 2024 5:20 ਪੂਃ ਦੁਃ