ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਖੇਡਾਂ ਰਾਸ਼ਟਰੀ


ਅੰਮ੍ਰਿਤਸਰ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੀ। ਉਨ੍ਹਾਂ ਨੇ ਬੀਤੀ ਸ਼ਾਮ ਵਾਹਗਾ ਬਾਰਡਰ ‘ਤੇ ਰਿਟਰੀਟ ਸਮਾਰੋਹ ਵੀ ਦੇਖਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਟੀਚਾ ਮਿੱਥਣਾ ਚਾਹੀਦਾ ਹੈ।
ਪੈਰਿਸ ਓਲੰਪਿਕ ‘ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਦਿੱਲੀ ਨਿਵਾਸੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਉਸਨੇ ਆਪਣੇ ਪਰਿਵਾਰ ਨਾਲ ਮੱਥਾ ਟੇਕਿਆ ਅਤੇ ਪਰਿਕਰਮਾ ਕੀਤੀ। ਇਸ ਦੌਰਾਨ ਮਨੂ ਨੇ ਦੱਸਿਆ ਕਿ ਉਹ ਪਹਿਲੀ ਵਾਰ ਪੰਜਾਬ ਆਈ ਹੈ ਅਤੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ।ਇਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।

Leave a Reply

Your email address will not be published. Required fields are marked *