ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਇੰਗਲੈਂਡ ਦੀ ਰਹਿਣ ਵਾਲੀ ਇਕ ਔਰਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲੀਸ ਨੇ ਥਾਣਾ ਡਵੀਜ਼ਨ ਨੰਬਰ-6 ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ।ਹਾਲਾਂਕਿ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਐਨਆਰਆਈ ਔਰਤ ਨੂੰ ਫੋਨ ਕਰ ਕੇ ਕਿਹਾ ਗਿਆ ਕਿ ਉਹ ਆਪਣਾ ਕੇਸ ਵਾਪਸ ਲੈ ਲਵੇ, ਨਹੀਂ ਤਾਂ ਉਹ ਤਾਬੂਤ ਵਿੱਚ ਵਿਦੇਸ਼ ਜਾਵੇਗੀ। ਪੁਲਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Published on: ਸਤੰਬਰ 14, 2024 8:45 ਪੂਃ ਦੁਃ