ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

Published on: September 14, 2024 2:10 am

Punjab


ਸ਼੍ਰੀਨਗਰ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।
ਦੋ ਹੋਰ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਪਿੰਗਨਾਲ ਦੁੱਗੜਾ ਦੇ ਜੰਗਲਾਂ ‘ਚ ਲੁਕੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ।
ਸੁਰੱਖਿਆ ਬਲਾਂ ਨੇ ਚਤਰੂ ਪੱਟੀ ਦੇ ਨਈਦਘਾਮ ਇਲਾਕੇ ‘ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਮੁਕਾਬਲਾ ਸ਼ੁਰੂ ਹੋਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।