ਖੰਨਾ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ ਡੀਸੀ ਦੀ 9 ਸਤੰਬਰ ਦੀ ਸ਼ਾਮ ਨੂੰ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਆੜ੍ਹਤੀ ਰਣਜੀਤ ਸਿੰਘ ਵਾਸੀ ਇਕੋਲਾਹਾ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਬੀਤੀ ਰਾਤ ਪੁਲੀਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਗ੍ਰਿਫ਼ਤਾਰ ਕਰ ਲਿਆ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ। ਦੋਸ਼ ਹੈ ਕਿ ਦੋਵੇਂ ਭਰਾਵਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਨੂੰ ਅੱਜ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

APP ਆਗੂ ਦੇ ਕਤਲ ਮਾਮਲੇ ‘ਚ ਅਕਾਲੀ ਨੇਤਾ ਗ੍ਰਿਫਤਾਰ
Published on: September 14, 2024 8:49 am