ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਰਾਸ਼ਟਰੀ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ :

ਪਾਕਿਸਤਾਨ ਵਿੱਚ ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਹੀ ਪਰਿਵਾਰ ਦੇ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸਿੰਧ ਸੂਬੇ ਵਿੱਚ ਵਾਪਰੀ ਹੈ। ਪੁਲਿਸ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੁੱਕਰਵਾਰ ਨੂੰ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ‘ਚ ਵਾਪਰੀ ਸੀ। ਮ੍ਰਿਤਕਾਂ ਦੀ ਪਹਿਚਾਣ ਗੁਲ ਬੇਗ ਬਰੋਹੀ, ਉਸ ਦੀ ਪਤਨੀ, ਪੰਜ ਪੁੱਤਰ, ਤਿੰਨ ਧੀਆਂ ਅਤੇ ਤਿੰਨ ਹੋਰ ਰਿਸ਼ਤੇਦਾਰਾਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 6 ਦੀ ਮੌਤ, ਕਈ ਜ਼ਖਮੀ

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਨੇ ਸ਼ੱਕ ਪ੍ਰਗਟਾਇਆ ਸੀ ਕਿ ਮ੍ਰਿਤਕਾਂ ਨੂੰ ਜ਼ਹਿਰ ਦਿੱਤਾ ਗਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਮੁਖੀ ਦਾ ਕੁਝ ਲੋਕਾਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਪੁਲਿਸ ਨੇ ਕਿਹਾ ਕਿ ਸਕੂਰ ਵਿਖੇ ਰਸਾਇਣਕ ਪ੍ਰਯੋਗਸ਼ਾਲਾ ਦੁਆਰਾ ਕੀਤੇ ਗਏ ਟੈਸਟਾਂ ਤੋਂ ਪਤਾ ਲੱਗਾ ਹੈ ਕਿ ਪਰਿਵਾਰ ਦੇ ਮੈਂਬਰਾਂ ਨੇ ਜਿਸ ਦਿਨ ਉਨ੍ਹਾਂ ਦੀ ਮੌਤ ਹੋਈ, ਉਸ ਦਿਨ ਜੋ ਦੁੱਧ ਪੀਤਾ ਸੀ, ਉਸ ਵਿਚ ਜ਼ਹਿਰੀਲੇ ਪਦਾਰਥ ਸਨ। ਉਨ੍ਹਾਂ ਦੱਸਿਆ ਕਿ ਰਿਪੋਰਟ ਵਿੱਚ ਮ੍ਰਿਤਕਾਂ ਦੇ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਦੀ ਮੌਜੂਦਗੀ ਦੀ ਵੀ ਪੁਸ਼ਟੀ ਹੋਈ ਹੈ।

ਖੈਰਪੁਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾਕਟਰ ਸਮੀਉੱਲਾ ਸੋਮਰੋ ਨੇ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਸਾਵਧਾਨੀ ਨਾਲ ਅੱਗੇ ਵਧਾਂਗੇ ਪਰ ਇਹ ਯਕੀਨੀ ਬਣਾਵਾਂਗੇ ਕਿ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

Leave a Reply

Your email address will not be published. Required fields are marked *