17 ਸਤੰਬਰ ਨੂੰ ਪੰਜਾਬ ਦੇ ਇਕ ਸ਼ਹਿਰ ’ਚ ਛੁੱਟੀ ਦਾ ਐਲਾਨ

Published on: September 15, 2024 2:52 pm

ਪੰਜਾਬ

ਜਲੰਧਰ, 15 ਸਤੰਬਰ, ਦੇਸ਼ ਕਲਿੱਕ ਬਿਓਰੋ :

ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 17 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀ ਸਿੱਧਾ ਬਾਬਾ ਸੋਢਲ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : SBI ’ਚ ਨਿਕਲੀਆਂ 1497 ਅਸਾਮੀਆਂ

ਬਾਬਾ ਸੋਢਲ ਦੇ ਮੇਲੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਸਮੇਤ ਹੋਰ ਅਦਾਰੇ ਬੰਦ ਰਹਿਣਗੇ। ਮੇਲੇ ਨੂੰ ਲੈ ਕੇ ਵੱਡੇ ਪੱਧਰ ਉਤੇ ਤਿਆਰੀਆਂ ਚੱਲ ਰਹੀਆਂ ਹਨ। ਇਸ ਮੇਲੇ ਵਿੱਚ ਵੱਡੀ ਗਿਣਤੀ ਲੋਕ ਪਹੁੰਚਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।