ਰਾਤ ਦੀ ਬਾਰਸ਼ ਨਾਲ ਮੌਸਮ ਹੋਇਆ ਸੁਹਵਣਾ, ਅੱਜ ਹਲਕੀ ਬੱਦਲਵਾਈ ਦੀ ਸੰਭਾਵਨਾ

Top Trending News

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ

ਰਾਤ ਦੀ ਹਲਕੀ ਤੋਂ ਦਰਮਿਆਨੀ ਬਾਰਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਪੰਜਾਬ ਵਿੱਚ ਭਾਵੇਂ ਅੱਜ ਆਮ ਤੌਰ ‘ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ ਰੂਪਨਗਰ, ਨਵਾਂਸ਼ਹਿਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ ਵਿੱਚ 36.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।