ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ


ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅਗਲੇ ਚਾਰ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ‘ਚ ਬਾਰਿਸ਼ ਹੋਵੇਗੀ। ਜਦੋਂਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਨਹੀਂ ਹੈ।ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਲਗਭਗ ਆਮ ਦੇ ਬਰਾਬਰ ਹੋ ਗਿਆ ਹੈ।ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.7 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿਚ ਦੋਵਾਂ ਥਾਵਾਂ ‘ਤੇ ਔਸਤ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ਵਿੱਚ 1 ਤੋਂ 15 ਸਤੰਬਰ ਦਰਮਿਆਨ 34.1 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ।

Leave a Reply

Your email address will not be published. Required fields are marked *