ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਤਲਬ

ਰਾਸ਼ਟਰੀ


ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਉਨ੍ਹਾਂ ਦੀ ਆਉਣ ਵਾਲੀ ਫਿਲਮ ਐਮਰਜੈਂਸੀ ‘ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ।
ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ।ਸਾਬਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਾਸੀ ਵੱਲੋਂ ਅਦਾਕਾਰਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਕੰਗਨਾ ਨੇ ਫਿਲਮ ‘ਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਫਿਲਮ ਅਜੇ ਰਿਲੀਜ਼ ਨਹੀਂ ਹੋਈ ਹੈ।
ਰਵਿੰਦਰ ਬੱਸੀ ਦੀ ਵਲੋਂ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਨੇ ਫਿਲਮ ਬਣਾਉਂਦੇ ਸਮੇਂ ਇਤਿਹਾਸ ਨੂੰ ਪੜ੍ਹੇ ਬਿਨਾਂ ਹੀ ਫਿਲਮ ਬਣਾਈ ਹੈ। ਜਿਸ ਕਾਰਨ ਸਿੱਖਾਂ ਦਾ ਅਕਸ ਪ੍ਰਭਾਵਿਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਲਈ ਉਹ ਇਕੱਲੀ ਜ਼ਿੰਮੇਵਾਰ ਨਹੀਂ ਹੈ। ਸਕਰੀਨ ਪਲੇਅ ਲੇਖਕ ਰਿਤੇਸ਼ ਸ਼ਾਹ ਅਤੇ ਜ਼ੀ ਸਟੂਡੀਓ ਵੀ ਇਸ ਲਈ ਜ਼ਿੰਮੇਵਾਰ ਹਨ। ਅਜਿਹੇ ‘ਚ ਕੰਗਨਾ ਤੋਂ ਇਲਾਵਾ ਉਨ੍ਹਾਂ ਨੂੰ ਵੀ ਪਾਰਟੀ ਬਣਾਇਆ ਗਿਆ ਹੈ।05:06 PM

Leave a Reply

Your email address will not be published. Required fields are marked *