ਪੰਜਾਬੀ ਗਾਇਕ R Nait ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਫਿਰੌਤੀ ਮੰਗੀ
ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:
ਪੰਜਾਬ ਵਿੱਚ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰੁਝਾਨ ਹੋਰ ਤੇਜ਼ ਹੋ ਗਿਆ ਹੈ। ਹੁਣ ਪੰਜਾਬੀ ਗਾਇਕ ਆਰ ਨੈਟ ਨੂੰ ਧਮਕੀ ਭਰਿਆ ਕਾਲ ਆਇਆ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਆਰ ਨੈਟ ਨੂੰ ਕਾਫੀ ਸਮੇਂ ਤੋਂ ਅਜਿਹੀਆਂ ਕਾਲਾਂ ਆ ਰਹੀਆਂ ਸਨ।
ਪੰਜਾਬੀ ਗਾਇਕ ਆਰ ਨੈਟ ਦੇ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਕੁਝ ਰਿਕਾਰਡਿੰਗਾਂ ਵੀ ਭੇਜੀਆਂ ਗਈਆਂ ਹਨ। ਜਿਸ ਵਿੱਚ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਦੀ ਰਕਮ ਦਾ ਭੁਗਤਾਨ ਨਾ ਕਰਨ ‘ਤੇ ਜਾਨ ਨੂੰ ਖ਼ਤਰਾ ਦੱਸਿਆ ਗਿਆ ਹੈ।