ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :
ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਪੁੱਛ-ਗਿੱਛ ਲਈ ਦਿੱਲੀ ਸੱਦਿਆ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ। ਉਸ ਨੇ ਦੱਸਿਆ ਕਿ ਉਹ ਪੁੱਛਗਿੱਛ ‘ਚ ਸ਼ਾਮਲ ਹੋਵੇਗਾ। ਹਾਲਾਂਕਿ ਉਸ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹ ਇਸ ਮਾਮਲੇ ਨੂੰ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਕੁਝ ਦਿਨ ਪਹਿਲਾਂ NIA ਨੇ ਉਸ ਦੇ ਕਰੀਬੀਆਂ ‘ਤੇ ਛਾਪੇਮਾਰੀ ਕੀਤੀ ਸੀ।
ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਤੇ ਪੁਲਿਸ ਗੋਲੀਬਾਰੀ ਵਿੱਚ ਦੋ ਸਿੱਖ ਪ੍ਰਦਰਸ਼ਨਕਾਰੀ ਗੁਰਜੀਤ ਸਿੰਘ ਪਿੰਡ ਸਰਾਵਾਂ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ। ਉਨ੍ਹਾਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।

NIA ਨੇ ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਪੁੱਛ-ਗਿੱਛ ਲਈ ਦਿੱਲੀ ਸੱਦਿਆ
Published on: September 17, 2024 5:40 am