ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਅੱਜ

ਰਾਸ਼ਟਰੀ


ਸ਼੍ਰੀਨਗਰ, 18 ਸਤੰਬਰ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਅੱਜ 7 ਜ਼ਿਲਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 23.27 ਲੱਖ ਵੋਟਰ ਸ਼ਾਮਲ ਹੋਣਗੇ।
ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ 35 ਹਜ਼ਾਰ ਤੋਂ ਵੱਧ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ਵਿੱਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ ਬਣਾਏ ਗਏ ਹਨ।
ਪਹਿਲੇ ਪੜਾਅ ਦੀਆਂ 24 ਸੀਟਾਂ ਵਿੱਚੋਂ 8 ਸੀਟਾਂ ਜੰਮੂ ਡਿਵੀਜ਼ਨ ਵਿੱਚ ਹਨ ਅਤੇ 16 ਸੀਟਾਂ ਕਸ਼ਮੀਰ ਘਾਟੀ ਵਿੱਚ ਹਨ। 7 ਸੀਟਾਂ ਅਨੰਤਨਾਗ ਵਿੱਚ ਹਨ ਅਤੇ 2-2 ਸੀਟਾਂ ਸ਼ੋਪੀਆਂ ਅਤੇ ਰਾਮਬਨ ਜ਼ਿਲ੍ਹਿਆਂ ਵਿੱਚ ਹਨ।
ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਵਿੱਚ 219 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚ 9 ਔਰਤਾਂ ਅਤੇ 92 ਆਜ਼ਾਦ ਉਮੀਦਵਾਰ ਸ਼ਾਮਲ ਹਨ। 110 ਉਮੀਦਵਾਰ ਕਰੋੜਪਤੀ ਹਨ ਜਦਕਿ 36 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ।

Leave a Reply

Your email address will not be published. Required fields are marked *