ਬਠਿੰਡਾ, 18 ਸਤੰਬਰ, ਦੇਸ਼ ਕਲਿਕ ਬਿਊਰੋ:
ਸਥਾਨਕ ਡੱਬਵਾਲੀ ਰੋਡ ਉਤੇ ਪਿੰਡ ਗਹਿਰੀ ਬੁੱਟਰ ਵਿੱਚ ਗੱਦਿਆਂ ਦੀ ਫੈਕਟਰੀ ‘ਚ ਅੱਗ ਲੱਗ ਗਈ।ਇਸ ਘਟਨਾ ‘ਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ।ਸੂਚਨਾ ਮਿਲਣ ’ਤੇ ਬਠਿੰਡਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ। ਅੱਗ ਇੰਨੀ ਭਿਆਨਕ ਸੀ ਕਿ ਸੇਕ ਕਾਰਨ ਫੈਕਟਰੀ ਦਾ ਸ਼ੈੱਡ ਡਿੱਗ ਗਿਆ। ਹਾਲਾਤ ਬੇਕਾਬੂ ਹੁੰਦੇ ਵੇਖ ਜ਼ਿਲ੍ਹਾ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਤੇ ਅੱਗ ਉੱਤੇ ਕਾਬੂ ਪਾਉਣ ਲਈ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਬ੍ਰਿਗੇਡ ਦੀਆਂ ਹੋਰ ਗੱਡੀਆਂ ਮੰਗਵਾਉਣੀਆਂ ਪਈਆਂ।
ਇਸ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਫੈਕਟਰੀ ਵਿੱਚ ਹੀ ਕੰਮ ਕਰਨ ਵਾਲੇ ਬਲਕਾਰ ਸਿੰਘ ਨੇ ਦੱਸਿਆ ਕਿ ਉਹ 5 ਜਣੇ ਕੰਮ ਕਰ
ਰਹੇ ਸਨ।ਇਸੇ ਦੌਰਾਨ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਅਤੇ ਉਹ 2 ਜਣੇ ਫੈਕਟਰੀ ਵਿੱਚੋਂ ਬਾਹਰ ਆ ਗਏ।ਉਹਨਾਂ ਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਦਾ ਕੋਈ ਪਤਾ ਨਹੀਂ ਚੱਲਿਆ।
ਉਧਰ ਅੱਗ ਦੀ ਘਟਨਾ ਦਾ ਪਤਾ ਚਲਦੇ ਹੀ ਮੌਕੇ ’ਤੇ ਪਹੁੰਚੇ ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ।ਅੱਗ ’ਤੇ ਕਾਬੂ ਪਾ ਲਿਆ ਗਿਆ ਹੈ, ਪਰੰਤੂ ਇਸ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਹੈ ਜਿਨ੍ਹਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਹਨਾਂ ਦੱਸਿਆ ਕਿ ਉਹ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਬਠਿੰਡਾ ਵਿਖੇ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਤਿੰਨ ਮਜ਼ਦੂਰਾਂ ਦੀ ਮੌਤ
Published on: September 18, 2024 5:12 am