ਗੈਂਗਸਟਰਾਂ ਤੇ ਪੰਜਾਬ ਪੁਲਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ

ਪੰਜਾਬ

ਤਰਨਤਾਰਨ, 19 ਸਤੰਬਰ, ਦੇਸ਼ ਕਲਿਕ ਬਿਊਰੋ:
ਤਰਨਤਾਰਨ ‘ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ ‘ਚ ਪੁਲਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਸ ਨੇ ਜ਼ਖਮੀ ਬਦਮਾਸ਼ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਬਦਮਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਦੋ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲੀਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਦੂਜਾ ਬਦਮਾਸ਼ ਵਾਲ-ਵਾਲ ਬਚ ਗਿਆ। ਦੋਵਾਂ ਬਦਮਾਸ਼ਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।ਜ਼ਖਮੀ ਮੁਜਰਮ ਦੀ ਪਛਾਣ ਪਵਨਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਪਛਾਣ ਕੋਮਲਦੀਪ ਸਿੰਘ ਵਜੋਂ ਹੋਈ ਹੈ।
ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ ‘ਚ ਵਿਦੇਸ਼ਾਂ ‘ਚ ਰਹਿੰਦੇ ਗੈਂਗਸਟਰ ਲਗਾਤਾਰ ਵਪਾਰੀਆਂ ਨੂੰ ਫ਼ੋਨ ਕਰਕੇ ਉਨ੍ਹਾਂ ਤੋਂ ਫਿਰੌਤੀ ਦੀ ਮੰਗ ਕਰ ਰਹੇ ਸਨ ਅਤੇ ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ ‘ਤੇ ਗੋਲੀਆਂ ਵੀ ਚਲਾਈਆਂ ਸਨ।ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਬਦਮਾਸ਼ਾਂ ਦੀ ਭਾਲ ਵਿੱਚ ਜੁਟੀ ਹੋਈ ਸੀ।ਡੀਐਸਪੀ ਪੱਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਬਦਮਾਸ਼ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ। ਹਾਲ ਹੀ ਵਿੱਚ ਉਕਤ ਵਿਅਕਤੀਆਂ ਨੇ ਘਰਿਆਲਾ ਦੇ ਇੱਕ ਸੁਨਿਆਰੇ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *