ਜਲੰਧਰ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਕਸਬਾ ਸ਼ਾਹਕੋਟ ‘ਚ 29 ਸਾਲਾ ਕਬੱਡੀ ਖਿਡਾਰੀ ਨੇ ਥਾਣੇ ‘ਚ ਹੋਈ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ ਅਤੇ ਫਿਰ ਆਪਣੇ ਘਰ ਵਿੱਚ ਫਾਹਾ ਲੈ ਲਿਆ ਸੀ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਬੁਰਹਾਨਵਾਲ, ਸ਼ਾਹਕੋਟ (ਜਲੰਧਰ) ਵਜੋਂ ਹੋਈ ਹੈ।
ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਉਸ ਦੇ ਦੋਸਤ ਪੁਲਸ ਮੁਲਾਜ਼ਮ ਰਮਨ, ਵਾਸੀ ਬੁੱਢਣਵਾਲ, ਉਸ ਦੀ ਪਤਨੀ ਜੋਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮਾਮਲੇ ‘ਚ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਥਾਣਾ ਸ਼ਾਹਕੋਟ ਦੇ ਐਸਐਚਓ ਅਮਨ ਸੈਣੀ ਨੇ ਐਫਆਈਆਰ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

ਥਾਣੇ ‘ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ
Published on: September 20, 2024 10:48 am