ਦੇਰ ਰਾਤ ਨੂੰ ਲੜਕੀ ਨਾਲ ਛੇੜਛਾੜ, ਵਿਰੋਧ ਕਰਨ ’ਤੇ ਚਲਾਈਆਂ ਗੋਲੀਆਂ, 5 ਗ੍ਰਿਫਤਾਰ

Punjab

ਜਲੰਧਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ :

ਬੀਤੇ ਦੇਰ ਰਾਤ ਨੂੰ ਜਲੰਧਰ ਵਿੱਚ ਲੜਕਿਆਂ ਵੱਲੋਂ ਇਕ ਲੜਕੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤੀ ਤਾਂ ਆਰੋਪੀਆਂ ਨੇ ਉਸਦੇ ਘਰ ਆ ਕੇ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਲੜਕੀ ਬਾਹਰ ਕੁਝ ਸਾਮਾਨ ਲੈਣ ਲਈ ਆਈ ਸੀ, ਇਸ ਦੌਰਾਨ ਕੁਝ ਲੜਕਿਆਂ ਵੱਲੋਂ ਉਸ ਨਾਲ ਛੇੜਛਾੜ ਕੀਤੀ ਗਈ। ਜਦੋਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਇਸ ਮਾਮਲੇ ਨੂੰ ਸ਼ਾਂਤ ਕਰਾਉਣ ਦੀ ਕੋਸ਼ਿਸ਼ ਕੀਤੀ ਤਾਂ ਦੂਜੇ ਧਿਰ ਦੇ ਬੰਦਿਆਂ ਨੇ ਘਰ ਆ ਕੇ ਭੰਨਤੋੜ ਕੀਤੀ ਅਤੇ ਗੋਲੀ ਚਲਾ ਦਿੱਤੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਡਿਵੀਜ਼ਨ 8 ਦੀ ਪੁਲਿਸ ਮੌਕੇ ਉਤੇ ਪਹੁੰਚ ਗਈ।

ਇਹ ਵੀ ਪੜ੍ਹੋ : ਕਰੰਟ ਲੱਗਣ ਕਾਰਨ ਗੱਧੇ ਦੀ ਮੌਤ, 65 ਖਿਲਾਫ ਐਫਆਈਆਰ ਦਰਜ

ਪੀੜਤਾ ਦੀ ਮਾਂ ਨੇ ਦੱਸਿਆ ਕਿ ਲੜਕੀ ਰਾਤ ਨੂੰ ਸਾਮਾਨ ਲੈਣ ਗਈ ਸੀ। ਇਸ ਮੌਕੇ ਲੜਕਿਆਂ ਵੱਲੋਂ ਛੇੜਛਾੜ ਕੀਤੀ ਗਈ। ਲੜਕੀ ਨੇ ਇਸਦਾ ਵਿਰੋਧ ਕੀਤਾ ਅਤੇ ਇਸ ਸਬੰਧੀ ਘਰ ਦਸ ਦਿੱਤਾ। ਪਰਿਵਾਰ ਨੇ ਜਦੋਂ ਮਾਮਲੇ ਨੂੰ ਸ਼ਾਂਤ ਕਰਾਉਣਾ ਚਾਹਿਆ ਤਾਂ ਆਰੋਪੀਆਂ ਨੇ ਆਪਣੇ ਸਾਥੀਆਂ ਨਾਲ ਮਿਲਕੇ ਹਮਲਾ ਕਰ ਦਿੱਤਾ।

ਪੁਲਿਸ ਨੇ ਦੇਰ ਰਾਤ 5 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਆਰੋਪੀਆਂ ਕੋਲੋਂ ਇਕ ਦੇਸੀ ਪਿਸਤੌਲ ਅਤੇ 3 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਆਰੋਪੀਆਂ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।