ਪੰਜਾਬ ‘ਚ ਅਗਲੇ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਪਾਰਾ ਵੱਧਣਾ ਸ਼ੁਰੂ

ਪੰਜਾਬ


ਚੰਡੀਗੜ੍ਹ: 22 ਸਤੰਬਰ, ਦੇਸ਼ ਕਲਿੱਕ ਬਿਓਰੋ

ਆਉਣ ਵਾਲੇ ਕੁਝ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਔਸਤਨ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਕਿਤੇ ਵੀ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ।ਹੁਣ ਸੂਬੇ ਵਿੱਚ ਮਾਨਸੂਨ ਦੀ ਰਫ਼ਤਾਰ ਲਗਭਗ ਮੱਠੀ ਪੈ ਗਈ ਹੈ। ਮਾਨਸੂਨ ਸੀਜ਼ਨ 1 ਜੂਨ ਤੋਂ 30 ਸਤੰਬਰ ਤੱਕ ਮੰਨਿਆ ਜਾਂਦਾ ਹੈ। ਇਸ ਤੋਂ ਬਾਅਦ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਜਾਂਦਾ ਹੈ। ਪਰ ਇਸ ਵਾਰ ਇਹ ਸਥਿਤੀ ਜਲਦੀ ਬਣਨੀ ਸ਼ੁਰੂ ਹੋ ਗਈ ਹੈ। ਇਸ ਮਹੀਨੇ ਹੁਣ ਤੱਕ 57 ਫੀਸਦੀ ਘੱਟ ਬਾਰਿਸ਼ ਹੋਈ ਹੈ।

Leave a Reply

Your email address will not be published. Required fields are marked *