ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਨੌਜਵਾਨ ਨੇ ਗੰਨਮੈਨ ਤੋਂ ਪਿਸਤੌਲ ਖੋਹ ਕੇ ਖੁਦ ਨੂੰ ਮਾਰੀ ਗੋਲੀ, ਮੌਤ

ਪੰਜਾਬ

ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬਿਓਰੋ :

ਸ੍ਰੀ  ਹਰਿਮੰਦਰ ਸਾਹਿਬ ਦੇ ਨੇੜੇ ਅੱਜ ਇਕ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਅੱਜ ਇਕ ਵੀਆਈਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਜਦੋਂ ਉਹ ਅੰਦਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਚਲੇ ਗਏ ਤਾਂ ਉਨ੍ਹਾਂ ਦੇ ਗੰਨਮੈਨ ਬਾਹਰ ਖੜ੍ਹੇ ਸਨ। ਇਸ ਦੌਰਾਨ ਇਕ ਵਿਅਕਤੀ ਨੇ ਆ ਕੇ ਉਸ ਤੋਂ ਪਿਸਤੌਲ ਖੋਹ ਆਪਣੇ ਆਪ ਨੂੰ ਗੋਲੀ ਮਾਰ ਲਈ। ਜ਼ਖਮੀ ਹਾਲਤ ਵਿੱਚ ਉਸ ਨੂੰ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।