ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਹਦੂਦ ਅੰਦਰ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ 02 ਅਕਤੂਬਰ ਨੂੰ ਡਰਾਈ ਡੇਅ ਘੋਸ਼ਿਤ

ਪੰਜਾਬ

ਮਾਲੇਰਕੋਟਲਾ  23 ਸਤੰਬਰ  : ਦੇਸ਼ ਕਲਿੱਕ ਬਿਓਰੋ

       ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ  ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ 02 ਅਕਤੂਬਰ  2024 ਨੂੰ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਮੁੱਖ ਰੱਖਦੇ ਹੋਏ ਡਰਾਈ ਡੇਅ ਘੋਸ਼ਿਤ ਕੀਤਾ ਹੈ।

                      ਡਰਾਈ ਡੇਅ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਅਤੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿੱਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ । ਇਨ੍ਹਾਂ ਹੁਕਮ ਨੂੰ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਮਾਲੇਰਕੋਟਲਾ ਜ਼ਿੰਮੇਵਾਰ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।