VIP ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਮੁਅੱਤਲ, ਲੋਕ ਹੈਲੀਕਾਪਟਰ ‘ਚ ਬੈਠ ਕੇ ਤਸਵੀਰਾਂ ਖਿੱਚਵਾਉਂਦੇ ਰਹੇ

ਹਰਿਆਣਾ


ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ‘ਚ ਕੈਥਲ ਪਿੰਡ ਪਾਈ ‘ਚ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਹੈਲੀਕਾਪਟਰ ਦੀ ਸੁਰੱਖਿਆ ‘ਚ ਲਾਪਰਵਾਹੀ ਵਰਤਣ ਦੇ ਦੋਸ਼ ਲੱਗੇ ਹਨ। ਕੈਥਲ ਦੇ ਐਸਪੀ ਰਾਜੇਸ਼ ਕਾਲੀਆ ਨੇ ਪੁੰਡਰੀ ਥਾਣੇ ਦੇ ਐਸਐਚਓ ਰਾਮਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਉਨ੍ਹਾਂ ‘ਤੇ ਕਾਂਗਰਸ ਨੇਤਾ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਹੈਲੀਕਾਪਟਰ ਦੀ ਸੁਰੱਖਿਆ ਲਈ ਉਚਿਤ ਪ੍ਰਬੰਧ ਨਾ ਕਰਨ ਦਾ ਦੋਸ਼ ਹੈ। ਜਿਸ ਕਾਰਨ ਹੈਲੀਕਾਪਟਰ ਨੇੜੇ ਲੋਕਾਂ ਦਾ ਇਕੱਠ ਹੋ ਗਿਆ ਅਤੇ ਉਡਾਣ ਭਰਨ ‘ਚ ਦਿੱਕਤ ਆਈ।
ਵੀਆਈਪੀ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਐਸਐਚਓ ਰਾਮਨਿਵਾਸ ਨੂੰ ਦੂਜੀ ਵਾਰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰੋਗਰਾਮ ਦੇ ਐਂਟਰੀ ਗੇਟ ’ਤੇ ਉਨ੍ਹਾਂ ਦੇ ਨਿੱਜੀ ਸਟਾਫ਼ ਅਤੇ ਭਾਜਪਾ ਆਗੂਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਦੋਸ਼ ਹੈ ਕਿ ਪੁੰਡਰੀ ਥਾਣੇ ਦੇ ਐਸਐਚਓ ਰਾਮਨਿਵਾਸ ਨੇ ਹੈਲੀਕਾਪਟਰ ਨੂੰ ਲੋੜੀਂਦੀ ਸੁਰੱਖਿਆ ਨਹੀਂ ਦਿੱਤੀ। ਇਸ ਕਾਰਨ ਲੋਕ ਹੈਲੀਕਾਪਟਰ ‘ਚ ਬੈਠ ਕੇ ਤਸਵੀਰਾਂ ਖਿੱਚਵਾਉਂਦੇ ਰਹੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।