ਪੰਜਾਬ ਕੈਬਨਿਟ ‘ਚ ਸ਼ਾਮਲ ਕੀਤੇ ਗਏ ਦੋ ਮੰਤਰੀ ਅੱਜ ਅਹੁਦਾ ਸੰਭਾਲਣਗੇ

ਪੰਜਾਬ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਦੋ ਮੰਤਰੀ ਅੱਜ ਬੁੱਧਵਾਰ ਨੂੰ ਅਹੁਦਾ ਸੰਭਾਲਣਗੇ। ਇਨ੍ਹਾਂ ਵਿੱਚ ਸਿਵਲ ਮੰਤਰੀ ਡਾ: ਰਵਜੋਤ ਸਵੇਰੇ 11 ਵਜੇ ਸੈਕਟਰ-35 ਸਥਿਤ ਸਿਵਿਕ ਭਵਨ ਵਿਖੇ ਅਹੁਦਾ ਸੰਭਾਲਣਗੇ ਅਤੇ ਹਰਦੀਪ ਸਿੰਘ ਮੁੰਡੀਆ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ‘ਤੇ ਸੂਬੇ ਦੇ ਕਈ ਮੰਤਰੀ ਅਤੇ ‘ਆਪ’ ਆਗੂ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੇ ਆਸਾਰ


ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਤਰੁਨਪ੍ਰੀਤ ਸਿੰਘ, ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ: ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦੇ ਨਾਂ ਸ਼ਾਮਲ ਹਨ। ਸੀਐਮ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸਾਰਿਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਵੀ ਚਰਚਾ ਕੀਤੀ ਗਈ।

Leave a Reply

Your email address will not be published. Required fields are marked *