ਪਟਿਆਲ਼ਾ ‘ਚ ਯੂਨੀਵਰਸਿਟੀ ਵਿਵਾਦ ਗਹਿਰਾਇਆ, ਜਾਂਚ ਕਮੇਟੀ ਦੇ ਤਿੰਨ ਮੈਂਬਰਾਂ ਵਲੋਂ ਅਸਤੀਫ਼ਾ

ਪੰਜਾਬ

ਪਟਿਆਲ਼ਾ, 26 ਸਤੰਬਰ, ਦੇਸ਼ ਕਲਿਕ ਬਿਊਰੋ:

ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਵੱਲੋਂ ਲੜਕੀਆਂ ਦੇ ਹੋਸਟਲ ਦੀ ਅਚਨਚੇਤ ਚੈਕਿੰਗ ਅਤੇ ਵਿਦਿਆਰਥਣਾਂ ਦੇ ਕੱਪੜਿਆਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ 5ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਇਸ ਦੇ ਨਾਲ ਹੀ ਮਾਮਲੇ ਦੇ ਹੱਲ ਲਈ ਬਣਾਈ ਗਈ 9 ਮੈਂਬਰੀ ਕਮੇਟੀ ਦੇ ਤਿੰਨ ਮੈਂਬਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ।
ਅਸਤੀਫਾ ਦੇਣ ਵਾਲੇ ਮੈਂਬਰਾਂ ਵਿੱਚ ਕੰਟਰੋਲਰ ਪ੍ਰੀਖਿਆ ਡਾ. ਸ਼ਰਨਜੀਤ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਮਨੋਜ ਸ਼ਰਮਾ ਅਤੇ ਸਹਾਇਕ ਪ੍ਰੋਫੈਸਰ ਡਾ. ਜਸਲੀਨ ਕੇਵਲਾਨੀ ਸ਼ਾਮਲ ਹਨ। ਹਾਲਾਂਕਿ, ਰਜਿਸਟਰਾਰ ਨੇ ਕਿਹਾ ਕਿ ਕੁਝ ਗਲਤਫਹਿਮੀ ਸੀ। ਅਸੀਂ ਉਨ੍ਹਾਂ ਦਾ ਅਸਤੀਫਾ ਨਾਮਨਜੂਰ ਕਰ ਦਿੱਤਾ ਹੈ। ਜਦੋਂ ਕਿ ਬੁੱਧਵਾਰ ਨੂੰ ਗਰਮੀ ਕਾਰਨ ਪ੍ਰਦਰਸ਼ਨ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਹਾਲਤ ਵਿਗੜ ਗਈ ਸੀ।

Leave a Reply

Your email address will not be published. Required fields are marked *