ਰੰਧਾਵਾ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਨ ਨਾਲ ਸਰਹੱਦੀ ਹਲਕੇ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ : ਕਿਸ਼ਨ ਚੰਦਰ

ਪੰਜਾਬ

ਗੁਰਦਾਸਪੁਰ, 28 ਸਤੰਬਰ, ਦੇਸ਼ ਕਲਿੱਕ ਬਿਓਰੋ :
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਜੰਮੂ ਕਸ਼ਮੀਰ ਕਾਂਗਰਸ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਨਣ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਜੋ ਬਾਰਡਰ ਦੇ ਨਾਲ ਨਾਲ ਲੱਗਦਾ ਹੈ ਉਥੋਂ ਦੇ ਵਸਨੀਕਾਂ ਦੀਆਂ ਕ‌ਈ ਸਮੱਸਿਆਵਾਂ ਦਾ ਹੱਲ ਹੋਵੇਗਾ। ਸੀਨੀਅਰ ਕਾਂਗਰਸੀ ਆਗੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਰਾਜਨੀਤਕ ਸੂਝ ਬੂਝ ਸਦਕਾ ਕਾਂਗਰਸ ਪਾਰਟੀ ਨੇ ਇਹ ਅਹਿਮ ਅਹੁਦਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਕਾਬਲੀਅਤ ਨੂੰ ਮੁੱਖ ਰੱਖਕੇ ਦਿੱਤਾ ਹੈ। ਉਥੇ ਹੀ ਕਾਂਗਰਸ ਹਾਈਕਮਾਂਡ ਦੇ ਨਾਲ ਨਾਲ ਮਹਾਜ਼ਨ ਪਰਿਵਾਰ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਢੇਰ ਸਾਰੀਆਂ ਵਧਾਈਆਂ ਦਿੱਤੀਆਂ ਹਨ ਤੇ ਆਸ ਕੀਤੀ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਤਰੱਕੀ ਦੀਆਂ ਮੰਜ਼ਿਲਾਂ ਸਰ ਕਰੇਗਾ।

Leave a Reply

Your email address will not be published. Required fields are marked *