Accident

ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ

Published on: September 29, 2024 1:17 pm

ਪੰਜਾਬ

ਬਟਾਲਾ, 29 ਸਤੰਬਰ, ਨਰੇਸ਼ ਕੁਮਾਰ
ਪਿੰਡ ਲੀਲਕਲਾਂ ਦੇ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਦੀ ਸਰੋਵਰ ਵਿੱਚ ਇਸ਼ਨਾਨ ਕਰਨ ਦੌਰਾਨ ਮੋਤ ਹੋ ਗਈ।ਮਿਲੀ ਜਾਣਕਾਰੀ ਅਨੂਸਾਰ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ੳਸ ਦੀ ਪਤਨੀ ਰਜਵੰਤ ਕੌਰ ਪਿੰਡ ਲੀਲਕਲਾਂ ਦੇ ਗੁਰੂਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟਕਣ ਗਏ। ਬਲਵੰਤ ਸਿੰਘ ਇਸ਼ਨਾਨ ਲਈ ਸਰੋਵਰ ‘ਚ ਉਤਰਿਆ ਅਤੇ ਸੰਭਲ ਨਹੀਂ ਸਕਿਆ ਤੇ ਡੁੱਬਣ ਲੱਗਾ।ਇਹ ਦੇਖ ਕੇ ਉਸ ਦੀ ਪਤਨੀ ਰਜਵੰਤ ਕੋਰ ਨੇ ਉਸ ਨੂੰ ਬਚਾੳਣ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਦੋਵਾਂ ਦੀ ਡੁੱਬਣ ਕਾਰਣ ਮੋਤ ਹੋ ਗਈ।ਇਸ ਘਟਨਾ ਦੀ ਜਾਨਕਾਰੀ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਪਿੰਡ ਵਾਸੀਆਂ ਨੂੰ ਦਿੱਤੀ। ਜਿਸ ਤੋਂ ਬਾਦ ਪਿੰਡ ਵਾਸੀਆ ਦੀ ਮਦਦ ਨਾਲ ਦੋਵਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਮੋਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਿਕ ਦੀ ਇਕ ਬੇਟੀ ਅਤੇ ਦੋ ਬੇਟੇ ਹਨ।

Published on: ਸਤੰਬਰ 29, 2024 1:17 ਬਾਃ ਦੁਃ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।