ਪੰਜਾਬ ‘ਚ ਭਲਕੇ ਤੋਂ ਬਦਲਿਆ ਸਕੂਲਾਂ ਦਾ ਸਮਾਂ

Published on: September 29, 2024 12:29 pm

ਸਿੱਖਿਆ \ ਤਕਨਾਲੋਜੀ ਪੰਜਾਬ

ਮੋਹਾਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ, ਅਤੇ ਦੁਪਹਿਰ 2.50 ਵਜੇ ਬੰਦ ਹੋਣਗੇ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।