small51147

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਪੰਜਾਬ

ਹਸਪਤਾਲ ’ਚੋਂ ਬਾਹਰ ਆਉਂਦਿਆਂ ਹੀ ਆਏ ਐਕਸ਼ਨ ਮੋਡ ’ਚ, ਸੱਦੀ ਮੀਟਿੰਗ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਬਿਲਕੁਲ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਹਸਪਤਾਲ ਵਿਚੋਂ ਆਉਂਦਿਆਂ ਹੀ ਮੁੱਖ ਮੰਤਰੀ ਐਕਸ਼ਨ ਮੋਡ ਵਿੱਚ ਦਿਖਾਈ ਦਿੱਤੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ਾਮ ਨੂੰ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੰਡੀਆਂ ਵਿੱਚ ਖਰੀਦ ਨੂੰ ਲੈ ਕੇ ਬੁਲਾਈ ਗਈ ਹੈ। ਮੰਡੀਆਂ ਵਿਚ ਹੋ ਰਹੇ ਝੋਨੇ ਦੀ ਖਰੀਦ ਨੂੰ ਲੈ ਕੇ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਸਿਹਤ ਖਰਾਬ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹੁਣ ਠੀਕ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ।

Leave a Reply

Your email address will not be published. Required fields are marked *