ਕੁਹਾਰਵਾਲਾ ਦੇ 30 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਪੰਜਾਬ

ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਕੀਤਾ ਪਰਿਵਾਰਾਂ ਦਾ ਸਵਾਗਤ

ਕੋਟਕਪੂਰਾ 30 ਸਤੰਬਰ, ਦੇਸ਼ ਕਲਿੱਕ ਬਿਓਰੋ

ਪਿੰਡ ਕੁਹਾਰਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਸਰਪੰਚ ਕਿਸ਼ਨ ਸਿੰਘ  ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਪ ਦਾ ਹਿੱਸਾ ਬਣੇ। ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਸਵਾਗਤ ਕੀਤਾ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪਿੰਡ ਕੁਹਾਰਵਾਲਾ ਦੇ 30 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਪਿੰਡ ਵਾਸੀਆਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸਰਕਾਰ ਵੱਲੋਂ ਪਿੰਡ ਵਾਸੀਆਂ ਨਾਲ ਕਿਸੇ ਵੀ ਵਿਕਾਸ ਕਾਰਜ ਸਬੰਧੀ ਵਿਚਾਰ ਵਟਾਂਦਰਾ ਕਰਨ ਉਪੰਰਤ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕਿਸ਼ਨ ਸਿੰਘ ਤੋਂ ਇਲਾਵਾ ਮੈਂਬਰ ਗੁਰਦਿੱਤਾ ਸਿੰਘ, ਕਾਕਾ ਸਿੰਘ ਸਾਬਕਾ ਮੈਂਬਰ, ਸੁਖਦੇਵ ਸਿੰਘ ਮੈਂਬਰ, ਜਗਸੀਰ ਸਿੰਘ, ਭਗਵਾਨ ਸਿੰਘ, ਕੁਲਵੀਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਕੌਰ, ਸੋਨਾ ਕੌਰ, ਮਲਕੀਤ ਕੌਰ, ਜੋਤੀ ਕੌਰ, ਕਰਤਾਰ ਕੌਰ, ਸੰਦੀਪ ਕੌਰ ਸਮੇਤ 30 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਇਸ ਮੌਕੇ ਰਣਜੀਤ  ਸਿੰਘ ਸੈਕਟਰੀ, ਅੰਗਦ ਸਿੰਘ ਆਪ ਆਗੂ, ਅਰੁਣ ਸਿੰਗਲਾ ਬਲਾਕ ਪ੍ਰਧਾਨ, ਮਾਸਟਰ ਕੁਲਦੀਪ ਸਿੰਘ ਮੌੜ, ਬਲਕਾਰ ਸਿੰਘ, ਚਮਕੌਰ ਸਿੰਘ, ਆਤਮਾ ਸਿੰਘ ਆਦਿ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।